29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਮਜ਼ਦੂਰ ਮੁਕਤੀ ਮੋਰਚੇ ਵਲੋਂ ਵੱਖ-ਵੱਖ ਮੁੱਦਿਆਂ ਸੰਬੰਧੀ ਮੀਟਿੰਗ

ਅਜੀਤ ਡੈਸਕ 20-09-2025
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਅੱਜ ਮਜ਼ਦੂਰ ਮੁਕਤੀ ਮੋਰਚੇ ਵਲੋਂ ਫੈਜਪੁਰਾ ਰੋਡ ਲਿਬਰੇਸ਼ਨ ਦਫਤਰ ਵਿਖੇ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਤੇ ਪੰਜਾਬ 'ਚ ਪ੍ਰਵਾਸੀਆਂ ਵਿਰੁੱਧ ਬਣਾਏ ਜਾ ਰਹੇ ਮਾਹੌਲ ਦੇ ਸਬੰਧ 'ਚ ਦਲਬੀਰ ਭੋਲੇ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਮਜ਼ਦੂਰ ਆਗੂ ਵਿਜੇ ਕੁਮਾਰ ਸੋਹਲ, ਗੁਲਜਾਰ ਸਿੰਘ ਭੁੰਬਲੀ, ਪ੍ਰੇਮ ਮਸੀਹ ਸੋਨਾ ਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਅੱਜ ਜਦੋਂ ਪੰਜਾਬ 'ਚ ਆਏ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਪਸ਼ੂਆਂ ਤੇ ਮਜ਼ਦੂਰਾਂ ਦੇ ਘਰਾਂ ਦੇ ਕਰੋੜਾਂ ਰੁਪਏ ਦੇ ਹੋਏ ਜਾਨੀ-ਮਾਲੀ ਨੁਕਸਾਨ ਦੀ ਪੂਰਤੀ ਲਈ ਪੰਜਾਬ ਦੀਆਂ ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਤੇ ਲੋਕ ਸਾਂਝੀ ਆਵਾਜ਼ ਬੁਲੰਦ ਕਰ ਰਹੇ ਹਨ ਤਾਂ ਉਸ ਸਮੇਂ ਇਸ ਮੁੱਦੇ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸਰਕਾਰੀ ਅਤੇ ਗੈਰ ਸਰਕਾਰੀ ਏਜੰਸੀਆਂ ਤੇ ਧਾਰਮਿਕ ਮੂਲਵਾਦੀ ਦੁਆਰਾ ਪੰਜਾਬ ਵਿਚ ਪ੍ਰਵਾਸੀ ਬਨਾਮ ਪੰਜਾਬੀ ਮਸਲਾ ਬਣਾ ਕੇ ਪੰਜਾਬ ਨੂੰ ਫਿਰ ਇਕ ਵਾਰ ਭਰਾ ਮਾਰੂ ਜੰਗ ਵੱਲ ਲਿਜਾਣ ਦੀ ਰਾਜਨੀਤਿਕ ਸਾਜਿਸ਼ ਚਲਾਈ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵਾਪਰੀ ਘਟਨਾ ਸਬੰਧੀ ਫਾਸਟ ਟਰੈਕ ਅਦਾਲਤ ਬਣਾ ਕੇ ਅਤੇ ਹਰ ਰੋਜ਼ ਸੁਣਵਾਈ ਕਰਕੇ ਦੋਸ਼ੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਪਰ ਇਸ ਦੱੁਖਦਾਈ ਘਟਨਾ ਲਈ ਸਮੁੱਚੇ ਪ੍ਰਵਾਸੀ ਵਰਗ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਤੇ ਨਾ ਹੀ ਇਸ ਮੁੱਦੇ ਉੱਪਰ ਪੰਜਾਬੀ ਖਾਸਕਰ ਸਿੱਖ ਭਾਈਚਾਰੇ ਨੂੰ ਕਿਸੇ ਤਰ੍ਹਾਂ ਦੇ ਜਜ਼ਬਾਤੀ ਕਦਮ ਚੁੱਕਣੇ ਚਾਹੀਦੇ ਹਨ | ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ 30 ਸਤੰਬਰ ਨੂੰ ਪੰਜਾਬੀ ਤੇ ਪ੍ਰਵਾਸੀ ਭਾਈਚਾਰੇ ਦੀ ਏਕਤਾ ਦੀ ਮਜ਼ਬੂਤੀ ਤੇ ਹੜ੍ਹ ਪੀੜਤਾਂ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਪੂਰਤੀ ਦੀਆਂ ਮੰਗਾਂ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫਤਰ ਮੂਹਰੇ ਰੈਲੀ ਕੀਤੀ ਜਾਵੇਗੀ | ਮੀਟਿੰਗ ਵਿਚ ਰਜਵੰਤ ਕੌਰ ਬੱਦੋਵਾਲ ਕਲਾਂ, ਬਚਨ ਸਿੰਘ ਬੋਪਾਰਾਏ, ਰਮਨਪ੍ਰੀਤ ਪਿੰਡੀ, ਦਰਸ਼ਨ ਸਿੰਘ ਖਰੋਟਾ, ਜੋਗਿੰਦਰ ਪਾਲ ਲੇਹਲ ਅਤੇ ਰਾਮ ਕਿਸਨ ਪਾਲਾ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਵਲੋਂ ਹੜ੍ਹ ਪੀੜਤਾਂ ਨਾਲ ਮੁਲਾਕਾਤ ਅਗਲੀ ਖ਼ਬਰ 2 ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ 'ਚ ਇਕ ਦੀ ਮੌਤ- 3 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।