29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 20-09-2025
ਗੁਰਦਾਸਪੁਰ, 19 ਸਤੰਬਰ (ਗੁਰਪ੍ਰਤਾਪ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਿਲਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ ਦੀ ਪ੍ਰਧਾਨਗੀ ਹੇਠ ਸ਼ਹੀਦ ਕਾਮਰੇਡ ਅਮਰੀਕ ਸਿੰਘ ਪਨਿਆੜ ਯਾਦਗਾਰ ਹਾਲ ਗੁਰਦਾਸਪੁਰ ਵਿਖੇ ਹੋਈ | ਮੀਟਿੰਗ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸਤਿਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਪਿਛਲੇ ਮਹੀਨੇ ਪੰਜਾਬ 'ਚ ਆਏ ਹੜ੍ਹਾਂ ਕਾਰਨ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਦੇ ਨਾਲ ਲਗਦੇ ਇਲਾਕਿਆਂ 'ਚ ਜ਼ਮੀਨਾਂ, ਫਸਲਾਂ, ਪਸ਼ੂਆਂ ਦੇ ਹੋਏ ਭਾਰੀ ਨੁਕਸਾਨ ਦੇ ਨਾਲ-ਨਾਲ ਮਨੁੱਖੀ ਜਾਨਾਂ ਦਾ ਵੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਹੜ੍ਹਾਂ ਲਈ ਕੁਦਰਤ ਦੇ ਨਾਲ-ਨਾਲ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਤੇ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਸਮੇਂ ਸਿਰ ਡੈਮਾਂ ਤੇ ਦਰਿਆਵਾਂ 'ਚੋਂ ਗਾਰ ਕੱਢਣ ਦਾ ਕੰਮ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਜਿਨ੍ਹਾਂ ਨੁਕਸਾਨ ਹੋਇਆ ਹੈ, ਉਸ ਦੀ ਪੂਰਤੀ ਲਈ ਕੇਂਦਰ ਤੇ ਪੰਜਾਬ ਸਰਕਾਰ ਨੇ ਬਹੁਤ ਨਿਗੂਣੀ ਰਾਹਤ ਦੇਣ ਦਾ ਐਲਾਨ ਕੀਤਾ ਹੈ | ਮੀਟਿੰਗ ਵਿਚ ਫ਼ੈਸਲਾ ਕੀਤਾ ਕਿ 26 ਸਤੰਬਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਜਿਸ ਵਿਚ ਮੰਗ ਕੀਤੀ ਜਾਵੇਗੀ ਕਿ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ, ਮਰੇ ਪਸ਼ੂਆਂ ਦੇ ਇਕ ਲੱਖ ਰੁਪਏ, ਮਨੁੱਖੀ ਮੌਤ ਦੇ ਵਾਰਿਸ ਨੂੰ ਪ੍ਰਤੀ ਜੀਅ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ | ਮੀਟਿੰਗ 'ਚ ਚੰਨਣ ਸਿੰਘ ਦੋਰਾਂਗਲਾ, ਮੁਖ਼ਤਿਆਰ ਸਿੰਘ ਮੱਲੀਆਂ, ਸਾਗਰ ਸਿੰਘ ਭੋਲਾ, ਜਰਨੈਲ ਸਿੰਘ ਝਬਕਰਾ, ਅਜੀਤ ਸਿੰਘ ਮੱਲੀਆਂ ਅਤੇ ਕੁਲਵਿੰਦਰ ਸਿੰਘ ਬੱਗਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੀਆਂ ਵਿਦਿਆਰਥਣਾਂ ਨੇ ਹੈਂਡਬਾਲ ਮੁਕਾਬਲੇ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਖੋਹ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।