29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੀਆਂ ਵਿਦਿਆਰਥਣਾਂ ਨੇ ਹੈਂਡਬਾਲ ਮੁਕਾਬਲੇ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 20-09-2025
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੀਆਂ ਵਿਦਿਆਰਥਣਾਂ ਨੇ 18 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਸਰਕਾਰੀ ਸੀਨੀ.ਸੈਕੰ.ਸਕੂਲ ਤਿੱਬੜ ਵਿਖੇ ਹੋਏ ਹੈਂਡਬਾਲ ਮੁਕਾਬਲੇ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ | ਸਕੂਲ ਦੇ ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ਮੁਕਾਬਲੇ 'ਚ ਸਕੂਲ ਦੇ ਛੇਵੀਂ, ਸੱਤਵੀਂ, ਅੱਠਵੀਂ ਜਮਾਤ ਦੀ ਦਿਯਾ, ਹਰਗੁਨ, ਅਮਨ, ਗੁਰਵੀਨ, ਅਨਮੋਲ, ਸਿਮਰਨ, ਗੁਰਸ਼ਰਨ, ਗੁਰਲੀਨ, ਮਨਰਾਜ, ਹਰਸਿਮਰਤ, ਦੀਪਿਕਾ, ਅਨਮੋਲ ਨੇ ਹਿੱਸਾ ਲਿਆ | ਜਿਸ 'ਚ ਵਿਦਿਆਰਥੀਆਂ ਨੇ ਜ਼ਿਲ੍ਹਾ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਸ ਪ੍ਰਕਾਰ ਦੀਆਂ ਜਿੱਤਾਂ ਸਾਨੂੰ ਹੌਂਸਲਾ ਦਿੰਦੀਆਂ ਹਨ ਕਿ ਅਸੀਂ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਜੀਵਨ ਦੇ ਹਰ ਖੇਤਰ 'ਚ ਅੱਗੇ ਵਧਣ ਲਈ ਤਿਆਰ ਕਰ ਰਹੇ ਹਾਂ ਜੋ ਸਕੂਲ ਲਈ ਮਾਣ ਦੀ ਗੱਲ ਹੈ | ਸਕੂਲ ਦੇ ਵਾਈਸ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਇਹ ਸਫਲਤਾ ਬੱਚਿਆਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਦੇ ਐਮ.ਡੀ ਜੈਦੀਪ ਸਿੰਘ ਗਿੱਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਭਵਿੱਖ 'ਚ ਹੋਰ ਵੀ ਵਧੀਆ ਪ੍ਰਦਰਸ਼ਨ ਦੀ ਉਮੀਦ ਪ੍ਰਗਟਾਈ |
ਪਿਛਲੀ ਖ਼ਬਰ ਪੁਲਿਸ ਵਲੋਂ ਕਾਰਵਾਈ ਨਾ ਕਰਨ ਨੰੂ ਲੈ ਕੇ ਕੱਲ੍ਹ ਥਾਣੇ ਬਾਹਰ ਦਿੱਤਾ ਜਾਵੇਗਾ ਧਰਨਾ-ਜੀਵਨਚੱਕ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।