29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪੁਲਿਸ ਵਲੋਂ ਕਾਰਵਾਈ ਨਾ ਕਰਨ ਨੰੂ ਲੈ ਕੇ ਕੱਲ੍ਹ ਥਾਣੇ ਬਾਹਰ ਦਿੱਤਾ ਜਾਵੇਗਾ ਧਰਨਾ-ਜੀਵਨਚੱਕ

ਅਜੀਤ ਡੈਸਕ 20-09-2025
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਭਾਰਤੀ ਕਿਸਾਨ ਯੂਨੀਅਨ ਡਕੌਦਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਆਗੂ ਡਾ: ਬਲਬੀਰ ਸਿੰਘ ਪੀਰਾਂਬਾਗ ਜਿਸ 'ਤੇ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਨੰੂ ਜ਼ਖ਼ਮੀ ਕਰ ਦਿੱਤਾ ਗਿਆ | ਪਰ ਪੁਲਿਸ ਥਾਣਾ ਸਦਰ ਗੁਰਦਾਸਪੁਰ ਵਲੋਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ | ਜਦਕਿ ਜਥੇਬੰਦੀ ਦੇ ਆਗੂ ਕਈ ਵਾਰ ਥਾਣੇ ਦੇ ਐਸ.ਐਚ.ਓ ਨੰੂ ਮਿਲ ਕੇ ਕਾਰਵਾਈ ਕਰਨ ਲਈ ਕਹਿ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕਾਰਵਾਈ ਨਾ ਕਰਨ ਨੰੂ ਲੈ ਕੇ ਜਥੇਬੰਦੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 21 ਸਤੰਬਰ ਨੰੂ ਥਾਣਾ ਸਦਰ ਗੁਰਦਾਸਪੁਰ ਸਾਹਮਣੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਗੁਰਮੀਤ ਸਿੰਘ ਦੋਸਤਪੁਰ, ਸਤਿੰਦਰ ਸਿੰਘ, ਬਲਬੀਰ ਸਿੰਘ ਅਤੇ ਮੰਗਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੂਜਾ ਨੇ ਯੂਨੀਵਰਸਿਟੀ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੀਆਂ ਵਿਦਿਆਰਥਣਾਂ ਨੇ ਹੈਂਡਬਾਲ ਮੁਕਾਬਲੇ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।