ਦੀਨਾਨਗਰ, 19 ਸਤੰਬਰ (ਸੋਢੀ/ਸ਼ਰਮਾ)-ਐਸ.ਐਸ.ਐਮ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਡਿਪਲੋਮਾ ਇਨ ਫੂਡ ਪ੍ਰੋਡਕਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਆਰ.ਕੇ ਤੁਲੀ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜੇ 'ਚ ਕਾਲਜ ਦੀ ਵਿਦਿਆਰਥਣ ਪੂਜਾ ਨੇ 8.72 ਸੀ.ਜੀ.ਪੀ.ਏ ਅੰਕ ਹਾਸਲ ਕਰਕੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਡਾ: ਆਰ ਕੇ ਤੁਲੀ ਨੇ ਕਾਲਜ ਦੀ ਹੋਣਹਾਰ ਵਿਦਿਆਰਥਣ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੁਬੀਰ ਰਗਬੋਤਰਾ, ਸਰਵਜੀਤ ਸਿੰਘ, ਸੰਦੀਪ ਤੇ ਪਾਰਸ ਵੀ ਹਾਜ਼ਰ ਸਨ |