ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਐੱਸ.ਐੈੱਸ. ਬਾਜਵਾ ਸਕੂਲ ਕਾਦੀਆਂ ਵਿਚ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ | ਇਹ ਪ੍ਰੋਗਰਾਮ 5 ਸਤੰਬਰ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ, ਪਰ ਇਸ ਸਾਲ ਪੰਜਾਬ ਵਿਚ ਆਏ ਹੜ੍ਹ ਕਾਰਨ ਸਕੂਲ ਵਿਚ ਇਹ ਦਿਵਸ ਨਹੀਂ ਮਨਾਇਆ ਗਿਆ | ਇਸ ਲਈ ਬੀਤੇ ਦਿਨ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਰਾਜੇਸ਼ ਸ਼ਰਮਾ, ਕੋਆਰਡੀਨੇਟਰ ਸ਼ਾਲਿਨੀ ਸ਼ਰਮਾ, ਪਿ੍ੰ ਕੋਮਲ ਅਗਰਵਾਲ, ਉਪ ਪਿ੍ਸੀਪਲ ਕਪਿਲ ਸ਼ਰਮਾ, ਮੁੱਖ ਅਧਿਆਪਕਾ ਜੂਨੀਅਰ ਵਿੰਗ ਤੇਜਿੰਦਰ ਸ਼ਰਮਾ ਨੇ ਸਕੂਲ ਦੀ ਪ੍ਰਾਰਥਨਾ ਸਭਾ 'ਚ ਚੁਣੇ ਗਏ ਅਧਿਆਪਕਾਂ ਨੂੰ ਸਨਮਾਨਿਤ ਕੀਤਾ, ਜਿਸ ਵਿਚ ਸੀਨੀਅਰ ਵਿੰਗ ਤੋਂ ਕ੍ਰਮਵਾਰ ਡੀ.ਪੀ. ਸੁਖਜਿੰਦਰ ਸਿੰਘ, ਡੀ.ਪੀ. ਬਲਜੀਤ ਕੌਰ ਤੇ ਮਨਦੀਪ ਕੌਰ ਨੂੰ ਅਤੇ ਜੂਨੀਅਰ ਵਿੰਗ ਤੋਂ ਜੋਤੀ ਭਨੋਟ, ਕਿਰਨਦੀਪ ਕੌਰ, ਲਵਲੀ ਲੱਡਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ) ਨੇ ਕਿਹਾ ਕਿ ਅਧਿਆਪਕ ਦੇਸ਼ ਦੇ ਬੱਚਿਆਂ ਦਾ ਭਵਿੱਖ ਬਣਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਪਾਉਂਦੇ ਹਨ, ਬੱਚਿਆਂ ਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ, ਇਹ ਉਹ ਬੱਚੇ ਹਨ, ਜਿਨ੍ਹਾਂ ਨੂੰ ਉਹ ਪੜ੍ਹਾ ਰਹੇ ਹਨ, ਬੱਚੇ ਵੱਡੇ ਹੋ ਕੇ ਦੇਸ਼ ਦਾ ਸਤਿਕਾਰ ਵਧਾਉਂਦੇ ਹਨ, ਇਹ ਅਧਿਆਪਕ ਹੀ ਹਨ, ਜੋ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦਾ ਵੀ ਧਿਆਨ ਰੱਖਦੇ ਹਨ ਤਾਂ ਜੋ ਬੱਚਾ ਬੁਰੀ ਸੰਗਤ ਵਿਚ ਨਾ ਫਸੇ | ਸਕੂਲ ਪਿ੍ੰਸੀਪਲ ਕੋਮਲ ਅਗਰਵਾਲ ਨੇ ਸਾਰੇ ਸਨਮਾਨਿਤ ਅਧਿਆਪਕਾਂ ਦੇ ਯੋਗਦਾਨ ਤੇ ਸਕੂਲ ਦੇ ਬੱਚਿਆਂ ਦੇ ਵਿਕਾਸ ਵਿਚ ਪਾਏ ਗਏ ਯੋਗਦਾਨ ਦੀ ਪ੍ਰਸ਼ੰਸਾ ਕੀਤੀ |