29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਵੁੱਡਸਟਾਕ ਪਬਲਿਕ ਸਕੂਲ ਦੇ ਨਾਨ-ਟੀਚਿੰਗ ਸਟਾਫ ਦੀ ਅੱਗ ਬੁਝਾਓ ਡਰਿਲ ਕਰਵਾਈ

ਅਜੀਤ ਡੈਸਕ 20-09-2025
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਬੀਤੇ ਦਿਨੀਂ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ, ਪਿ੍ੰਸੀਪਲ ਡਾਕਟਰ ਐਨਸੀ, ਵਿਦਿਕ ਡਾਇਰੈਕਟਰ ਸ਼੍ਰੀਮਤੀ ਵਸੂਧਾ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਸਕੂਲ ਦੇ ਸਫਾਈ ਕਰਮਚਾਰੀਆਂ ਤੇ ਡਰਾਈਵਰਾਂ ਦੀ ਅੱਗ ਬੁਝਾਓ ਯੰਤਰਾਂ ਦੇ ਪ੍ਰਯੋਗ ਸਬੰਧੀ ਡਰਿਲ ਅੱਗ ਬੁਝਾਊ ਸਟੇਸ਼ਨ ਜਲੰਧਰ ਰੋਡ ਬਟਾਲਾ ਵਿਚ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਸਕੂਲਾਂ ਜਾਂ ਹੋਰ ਜਨਤਕ ਥਾਵਾਂ 'ਤੇ ਵਾਪਰਨ ਵਾਲੀਆਂ ਘਟਨਾਵਾਂ ਦੌਰਾਨ ਅੱਗ 'ਤੇ ਕਾਬੂ ਪਾਉਣ ਵਾਲੇ ਯੰਤਰਾਂ ਦਾ ਸਹੀ ਪ੍ਰਯੋਗ ਕਰਨਾ ਸਿਖਾਉਣਾ ਸੀ ਤਾਂ ਜੋ ਜ਼ਰੂਰਤ ਪੈਣ 'ਤੇ ਇਹ ਕਰਮਚਾਰੀ ਇਨ੍ਹਾਂ ਅੱਗ ਬੁਝਾਊ ਯੰਤਰਾਂ ਦਾ ਸਹੀ ਤਰੀਕੇ ਨਾਲ ਪ੍ਰਯੋਗ ਕਰ ਕੇ ਕੀਮਤੀ ਜਾਨਾਂ ਨੂੰ ਬਚਾ ਸਕਣ | ਇਸ ਮੌਕੇ ਪਿ੍ੰਸੀਪਲ ਸ਼੍ਰੀਮਤੀ ਐਨਸੀ ਨੇ ਅੱਗ ਬੁਝਾਊ ਸਟੇਸ਼ਨ ਬਟਾਲਾ ਦੇ ਕਰਮਚਾਰੀਆਂ ਵਲੋਂ ਚਲਾਈ ਗਈ ਇਸ ਮੁਹਿੰਮ ਦੀ ਪ੍ਰਸ਼ੰਸਾ ਕੀਤੀ ਤੇ ਇਸੇ ਤਰ੍ਹਾਂ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਧੰਨਵਾਦ ਕੀਤਾ |
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੀਆਂ ਅੰਡਰ-14 ਤੇ 17 ਲੜਕੀਆਂ ਦੀਆਂ ਕੁਸ਼ਤੀ ਟੀਮਾਂ ਨੇ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਸੰਤ ਬਾਬਾ ਜੋਧਬੀਰ ਸਿੰਘ ਅਜਨਾਲਾ ਦੀ ਅਗਵਾਈ ਵਿਚ ਸੱਕੀ ਨਾਲੇ 'ਚ ਪਏ ਪਾੜ ਪੂਰਨ ਦੀ ਸੇਵਾ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।