29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਆਰ.ਡੀ. ਖੋਸਲਾ ਸਕੂਲ ਦੀਆਂ ਅੰਡਰ-14 ਤੇ 17 ਲੜਕੀਆਂ ਦੀਆਂ ਕੁਸ਼ਤੀ ਟੀਮਾਂ ਨੇ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ

ਅਜੀਤ ਡੈਸਕ 20-09-2025
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੀਆਂ ਅੰਡਰ-14 ਤੇ ਅੰਡਰ-17 ਲੜਕੀਆਂ ਦੀ ਕੁਸ਼ਤੀ ਟੀਮਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ | ਲੜਕੀਆਂ ਦੀ ਟੀਮ 'ਚ ਹਰਪ੍ਰੀਤ ਕੌਰ, ਅਵਨੀਤ ਕੌਰ, ਨਵਨੀਤ ਕੌਰ, ਗੁਰਕੀਰਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ | ਅਨਮੋਲ ਕੌਰ, ਸੀਰਤ ਕੌਰ, ਜਸਮੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਮਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ | ਖਿਡਾਰੀਆਂ ਨੇ ਆਪਣੀ ਮਜ਼ਬੂਤ ਖੇਡ ਭਾਵਨਾ, ਅਨੁਸ਼ਾਸਨ ਤੇ ਸਖ਼ਤ ਮਿਹਨਤ ਰਾਹੀਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੁਕਾਬਲੇ ਦੌਰਾਨ ਦੋਵੇਂ ਉਮਰ ਵਰਗ ਦੀਆਂ ਟੀਮਾਂ ਨੇ ਸਖ਼ਤ ਮੁਕਾਬਲੇ ਦਾ ਸਾਹਮਣਾ ਕੀਤਾ ਤੇ ਆਪਣੇ ਦਿ੍ੜ ਇਰਾਦੇ ਤੇ ਤਕਨੀਕੀ ਹੁਨਰ ਨਾਲ ਜੱਜਾਂ ਤੇ ਦਰਸ਼ਕਾਂ ਦੇ ਦਿਲ ਜਿੱਤਿਆ | ਸਕੂਲ ਪਰਿਵਾਰ ਅਤੇ ਮਾਪਿਆਂ ਨੂੰ ਇਸ ਸਫਲਤਾ 'ਤੇ ਮਾਣ ਹੈ | ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ, ਅਤੇ ਪਿ੍ੰਸੀਪਲ ਡਾ. ਬਿੰਦੂ ਭੱਲਾ ਨੇ ਸਾਰੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਤਰਲੋਕ ਸਿੰਘ, ਰਾਜਬੀਰ ਸਿੰਘ ਤੇ ਸ਼੍ਰੀਮਤੀ ਸ਼੍ਰੇਸ਼ਠਾ ਸ਼ਰਮਾ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਫਲਤਾ ਬੱਚਿਆਂ ਦੀ ਸਖ਼ਤ ਮਿਹਨਤ, ਕੋਚਾਂ ਦੀ ਅਗਵਾਈ ਤੇ ਸਕੂਲ ਪ੍ਰਬੰਧਨ ਦੇ ਨਿਰੰਤਰ ਸਮਰਥਨ ਦਾ ਨਤੀਜਾ ਹੈ |
ਸਕੂਲ ਨੇ ਜੇਤੂ ਟੀਮਾਂ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਖਿਡਾਰੀਆਂ ਨੂੰ ਹਰ ਪੱਧਰ 'ਤੇ ਬਿਹਤਰ ਸਿਖਲਾਈ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ |
ਪਿਛਲੀ ਖ਼ਬਰ ਸ.ਸ.ਸ.ਸ.ਸ. ਅੰਤਰਰਾਸ਼ਟਰੀ ਸੰਸਥਾ ਬਟਾਲਾ ਦਾ ਲਖਨਊ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਵੁੱਡਸਟਾਕ ਪਬਲਿਕ ਸਕੂਲ ਦੇ ਨਾਨ-ਟੀਚਿੰਗ ਸਟਾਫ ਦੀ ਅੱਗ ਬੁਝਾਓ ਡਰਿਲ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।