ਬਟਾਲਾ, 19 ਸਤੰਬਰ (ਹਰਦੇਵ ਸਿੰਘ ਸੰਧੂ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਸਾਲਾਨਾ ਸਰਬ ਹਿੰਦ ਗੋਲਡਨ ਜੁਬਲੀ (50ਵਾਂ) ਸਮਾਗਮ ਬੀਤੇ ਦਿਨੀਂ ਲਖਨਊ (ਯੂ.ਪੀ.) ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਆਸ਼ੀਆਨਾ ਲਖਨਊ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ 'ਚ ਭਾਰਤ ਦੀਆਂ ਸਮੁੱਚੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਸ਼ਮੂਲੀਅਤ ਕੀਤੀ ਗਈ, ਜਿਸ ਦੌਰਾਨ ਬਟਾਲਾ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾ ਬਟਾਲਾ ਦੇ ਮੈਂਬਰਾਂ ਨੇ ਪਹੁੰਚ ਕੇ ਇਸ ਸਮਾਗਮ 'ਚ ਗੁਰਬਾਣੀ ਦਾ ਆਨੰਦ ਮਾਣਿਆ ਤੇ ਲੰਗਰਾਂ ਦੀ ਸੇਵਾ ਵੀ ਕੀਤੀ | 3 ਦਿਨ ਚੱਲੇ ਇਨ੍ਹਾਂ ਸਮਾਗਮਾਂ ਦੇ ਆਖਰੀ ਦਿਨ ਲਖਨਊ ਸ਼ਹਿਰ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸਮਾਗਮ ਦੀ ਸਮਾਪਤੀ ਮੌਕੇ ਉਥੋਂ ਦੇ ਪ੍ਰਬੰਧਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾ ਬਟਾਲਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਹੈਪੀ, ਕਸ਼ਮੀਰ ਸਿੰਘ ਗਰੈਜੂਏਟ, ਅਵਤਾਰ ਸਿੰਘ, ਮਨਜੀਤ ਸਿੰਘ, ਕੁਲਤਾਰ ਸਿੰਘ ਡੀ.ਪੀ., ਮਨਮੋਹਨ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ, ਕਿਰਤਜੀਤ ਸਿੰਘ, ਕਸ਼ਮੀਰ ਕੌਰ ਪ੍ਰਧਾਨ ਇਸਤਰੀ ਵਿੰਗ, ਪਰਵਿੰਦਰ ਕੌਰ, ਪਰਮਜੀਤ ਕੌਰ, ਤਰਸੇਮ ਕੌਰ, ਜੋਗਿੰਦਰ ਕੌਰ, ਰੁਪਿੰਦਰ ਕੌਰ, ਜਤਿੰਦਰ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ |