29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਰਕੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਪਰਮਿੰਦਰ ਸਿੰਘ ਬਸਰਾ ਸਨਮਾਨਿਤ

ਅਜੀਤ ਡੈਸਕ 20-09-2025
ਕਾਦੀਆਂ, 19 ਸਤੰਬਰ (ਹਰਦੀਪ ਸਿੰਘ ਸੰਧੂ)-ਜ਼ਿਲ੍ਹਾ ਖੇਤੀਬਾੜੀ ਵਿਭਾਗ ਵਲੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਵਾਤਾਵਰਨ ਦੇ ਰਾਖੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਕਿਸਾਨ ਪਰਮਿੰਦਰ ਸਿੰਘ ਬਸਰਾ ਨੇ ਦੱਸਿਆ ਕਿ ਜ਼ਿਲ੍ਹਾ ਖੇਤੀਬਾੜੀ ਵਿਭਾਗ ਵਲੋਂ ਹਰ ਸਾਲ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਵਾਤਾਵਰਨ ਦੇ ਰਾਖੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ ਤਾਂ ਜੋ ਕਿਸਾਨਾਂ ਦੇ ਇਸ ਉਪਰਾਲੇ ਨਾਲ ਹਵਾ ਪਾਣੀ ਨੂੰ ਪ੍ਰਦੂਸ਼ਣ ਰਹਿਤ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਖੇਤੀਬਾੜੀ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਦੇ ਉਪਰਾਲੇ ਸਦਕਾ ਹਰ ਬਲਾਕ ਵਿਚੋਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ, ਜੋ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਂਦੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਵੀ ਐਤਕੀਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਰਕੇ ਮੁੱਖ ਖੇਤੀਬਾੜੀ ਅਫ਼ਸਰ ਤੇ ਏ.ਡੀ.ਸੀ. ਗੁਰਦਾਸਪੁਰ ਵਲੋਂ ਵਾਤਾਵਰਨ ਦੇ ਰਾਖੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਾਰੇ ਕਿਸਾਨ ਭਰਾਵਾਂ ਨੂੰ ਹਵਾ ਪਾਣੀ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਸਾਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਤਾਂ ਜੋ ਘਾਤਕ ਬਿਮਾਰੀਆਂ ਤੋਂ ਬਚਿਆ ਜਾ ਸਕੇ |
ਪਿਛਲੀ ਖ਼ਬਰ ਐੱਚ.ਕੇ.ਐੱਮ.ਵੀ. ਧਾਰੀਵਾਲ ਵਿਚ ਹਿੰਦੀ ਦਿਵਸ 'ਤੇ ਸੈਮੀਨਾਰ ਲਗਾਇਆ ਅਗਲੀ ਖ਼ਬਰ ਮਾਲ ਮੰਤਰੀ ਮੁੰਡੀਆਂ ਨੇ 2 ਕਰੋੜ 19 ਲੱਖ ਦੀ ਲਾਗਤ ਨਾਲ ਬਣਨ ਵਾਲੇ 6 ਮੁੱਖ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।