28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਸੀ.ਡੀ.ਪੀ.ਓ. ਨੂੰ ਮੰਗ ਪੱਤਰ

ਅਜੀਤ ਡੈਸਕ 20-09-2025
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੇ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੇ ਆਦੇਸ਼ਾਂ ਤਹਿਤ ਗੁਰਦਾਸਪੁਰ ਜ਼ਿਲ੍ਹਾ ਪ੍ਰਧਾਨ/ਧਾਰੀਵਲ ਬਲਾਕ ਪ੍ਰਧਾਨ ਕੰਵਲਜੀਤ ਕੌਰ ਚਾਹਲ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਹੈਲਪਰਾਂ ਵਲੋਂ ਸੀ.ਡੀ.ਪੀ.ਓ. ਧਾਰੀਵਾਲ ਮੈਡਮ ਕੁਸ਼ਮ ਤੇ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਗੁਰਦਾਸਪੁਰ ਦੇ ਸੀਨੀਅਰ ਸਹਾਇਕ ਰੋਹਿਤ ਨੂੰ ਮੰਗ ਪੱਤਰ ਸੌਂਪਿਆ | ਉਪਰੰਤ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਵਰਕਰ ਰਾਸ਼ਨ ਕਾਰਡਾਂ ਦੇ ਰਹਿੰਦੇ ਈ.ਕੇ.ਵਾਈ.ਸੀ. ਦਾ ਕੰਮ ਨਹੀਂ ਕਰਨਗੇ, ਕਿਉਂਕਿ 80-85 ਪ੍ਰਤੀਸ਼ਤ ਰਾਸਨ ਕਾਰਡਾਂ ਦੇ ਈ.ਕੇ.ਵਾਈ.ਸੀ. ਦਾ ਕੰਮ ਡੀਪੂ ਹੋਲਡਰਾਂ ਵਲੋਂ ਕੀਤਾ ਗਿਆ, ਜਦਕਿ ਹੁਣ ਰਹਿੰਦੇ ਲਾਭਪਾਤਰੀ ਵਿਦੇਸ਼ਾਂ 'ਚ ਲੜਕੀਆਂ ਦੀ ਸ਼ਾਦੀ, ਮੌਤ ਹੋ ਜਾਣ ਕਰਕੇ ਈ.ਕੇ.ਵਾਈ.ਸੀ. ਦਾ 100 ਪ੍ਰਤੀਸ਼ਤ ਟੀਚਾ ਪੂਰਾ ਕਰਨ ਨਾ-ਮੁਮਕਿਨ ਹੈ | ਪ੍ਰਧਾਨ ਕੰਵਲਜੀਤ ਕੌਰ ਚਾਹਲ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵਲੋਂ ਹੁਕਮ 9 ਨਵੰਬਰ 2022 ਨੂੰ ਜਾਰੀ ਕੀਤੇ ਸਨ ਕਿ ਆਂਗਣਵਾੜੀ ਵਰਕਰ ਹੈਲਪਰ ਨੂੰ ਕਿਸੇ ਵੀ ਹੋਰ ਵਿਭਾਗ ਦੇ ਵਾਧੂ ਕੰਮ ਵਿਚ ਸ਼ਾਮਲ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਵੀ ਉਲੰਘਣਾ ਹੈ | ਇਸ ਮੌਕੇ ਸਕੱਤਰ ਪੋ੍ਰਮਿਲਾ, ਰਜਨੀ ਬਾਲਾ, ਰਣਜੀਤ ਕੌਰ, ਗੁਰਜਿੰਦਰ ਕੌਰ, ਸੁਭਦੀਪ, ਗੁਰਜੀਤ ਕੌਰ, ਦਲਜੀਤ ਕੌਰ, ਮਨਦੀਪ ਕੌਰ, ਸੋਮਾ ਸਮੇਤ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰ-ਹੈਲਪਰ ਹਾਜ਼ਰ ਸਨ |
ਪਿਛਲੀ ਖ਼ਬਰ ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਦਾ ਬੀ.ਸੀ.ਏ. ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਚੇਅਰਮੈਨ ਨਿਸ਼ਾਨ ਸਿੰਘ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਯੂਥ ਵਿੰਗ ਦਾ ਕੋਆਰਡੀਨੇਟਰ ਬਣਾਉਣ 'ਤੇ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।