ਗੁਰਦਾਸਪੁਰ, 19 ਸਤੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਕਚਹਿਰੀ ਗੁਰਦਾਸਪੁਰ ਵਿਖੇ ਦਰੱਖ਼ਤਾਂ ਦੀਆਂ ਟਾਹਣੀਆਂ ਨਾਲ ਬਿਜਲੀ ਦੀਆਂ ਤਾਰਾਂ ਨੀਵੀਂਆਂ ਹੋ ਗਈਆਂ ਹਨ | ਜਿਸ ਨਾਲ ਬਿਜਲੀ ਬੋਰਡ ਤੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਸਕਦਾ ਹੈ | ਇਸ ਸਬੰਧੀ ਜ਼ਿਲ੍ਹਾ ਕਚਹਿਰੀ ਵਿਚ ਬੈਠੇ ਟਾਈਪਿਸਟ ਤੇ ਹੋਰ ਦੁਕਾਨਦਾਰਾਂ ਨੇ ਦੱਸਿਆ ਕਿ ਬਿਜਲੀ ਦੀਆਂ ਵੱਡੀਆਂ ਲਾਈਨਾਂ 'ਤੇ ਕੇਬਲ ਪਈ ਹੈ ਤੇ ਜੋ ਦਰੱਖ਼ਤ ਦੀਆਂ ਟਾਹਣੀਆਂ ਕਾਰਨ ਹੇਠਾਂ ਆ ਗਈਆਂ ਹਨ ਤੇ ਜਦੋਂ ਮੀਂਹ ਹਨੇਰੀ ਆਉਂਦੀ ਹੈ ਤਾਂ ਇਹ ਤਾਰਾਂ ਹੋਰ ਵੀ ਜ਼ਿਆਦਾ ਨੀਵੀਂਆਂ ਹੋ ਜਾਂਦੀਆਂ ਹਨ, ਜਿਸ ਨਾਲ ਕਿਸੇ ਸਮੇਂ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਬਿਜਲੀ ਬੋਰਡ ਦੇ ਅਧਿਕਾਰੀਆਂ ਦੇ ਧਿਆਨ ਹਿਤ ਵੀ ਲਿਆਂਦਾ ਹੈ | ਪਰ ਹੱਲ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਅਫ਼ਸਰਾਂ ਦੀਆਂ ਕੋਠੀਆਂ ਨੇੜਿਓ ਵੀ ਇਹ ਬਿਜਲੀ ਦੀਆਂ ਤਾਰਾਂ ਗੁਜ਼ਰਦੀਆਂ ਹਨ | ਉਨ੍ਹਾਂ ਦੱਸਿਆ ਕਿ ਤੇਜ਼ ਹਨੇਰੀ ਕਾਰਨ ਤਾਰਾਂ ਹੇਠਾਂ ਆ ਜਾਂਦੀਆਂ ਹਨ, ਜਿਸ ਨਾਲ ਉਨ੍ਹਾਂ ਦੇ ਕੰਮਕਾਜ ਪ੍ਰਭਾਵਿਤ ਹੁੰਦੇ ਹਨ | ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਜ਼ਿਲ੍ਹਾ ਕਚਹਿਰੀ 'ਚੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੰੂ ਉੱਚਾ ਕਰਵਾਉਣ ਲਈ ਸਬੰਧਿਤ ਵਿਭਾਗ ਨੰੂ ਹਦਾਇਤਾਂ ਕੀਤੀਆਂ ਜਾਣ, ਜਿਸ ਨਾਲ ਸਰਕਾਰੀ ਦਫ਼ਤਰਾਂ ਤੇ ਹੋਰ ਦੁਕਾਨਦਾਰਾਂ ਦਾ ਕੋਈ ਵੀ ਨੁਕਸਾਨ ਹੋਣ ਤੋਂ ਬਚ ਸਕੇ |