28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਵੱਖ-ਵੱਖ ਭਰਤੀ ਲਈ ਟੇ੍ਰਨਿੰਗ ਕੈਂਪ 29 ਤੋਂ

ਅਜੀਤ ਡੈਸਕ 20-09-2025
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਫ਼ੌਜ, ਪੰਜਾਬ ਪੁਲਿਸ, ਬੀ.ਐਸ.ਐਫ, ਸੀ.ਆਰ.ਪੀ.ਐਫ ਅਤੇ ਸੀ.ਆਈ.ਐਫ ਦੀ ਭਰਤੀ ਲਈ ਟਰੇਨਿੰਗ ਕੈਂਪ 29 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕਮਾਂਡਰ ਬਲਜਿੰਦਰ ਵਿਰਕ (ਰਿਟਾ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਇਸ ਟਰੇਨਿੰਗ ਕੈਂਪ ਵਿਚ ਸਾਬਕਾ ਸੈਨਿਕਾਂ, ਸੈਨਿਕਾਂ ਦੀਆਂ ਵਿਧਵਾਵਾਂ ਦੇ ਬੱਚੇ ਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਿਵਲੀਅਨ ਦੇ ਬੱਚਿਆਂ ਨੰੂ ਭਰਤੀ ਹੋਣ ਸਬੰਧੀ ਤਿਆਰੀ ਕਰਵਾਈ ਜਾਵੇਗੀ | ਜਿਸ 'ਚ ਸਰੀਰਕ ਫਿਟਨੈੱਸ ਦੇ ਨਾਲ ਨਾਲ ਲਿਖਤੀ ਪ੍ਰੀਖਿਆ ਦੀ ਤਿਆਰੀ ਵੀ ਕਰਵਾਈ ਜਾਵੇਗੀ, ਜਿਸ ਲਈ ਸਰਕਾਰ ਵਲੋਂ ਚੋਣ ਕਰਕੇ ਉੱਚ ਦਰਜੇ ਦਾ ਸਟਾਫ਼ ਮੁਹੱਈਆ ਕਰਵਾਇਆ ਹੈ | ਚਾਹਵਾਨ ਉਮੀਦਵਾਰ ਸਰਟੀਫਿਕੇਟ ਲੈ ਕੇ ਦਫ਼ਤਰੀ ਸਮੇਂ ਦੌਰਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ |
ਪਿਛਲੀ ਖ਼ਬਰ ਨਵਾਂ ਸ਼ਾਲਾ ਚਾਵਾ ਵਿਖੇ ਮਹਾਂਮਾਈ ਦਾ ਵਿਸ਼ਾਲ ਜਾਗਰਨ 26 ਨੰੂ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਿਜਲੀ ਬੋਰਡ ਦੀ ਲੁੱਟ ਵਿਰੁੱਧ ਧਰਨੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।