28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪਸ਼ੂ ਧੰਨ ਦੀ ਭਲਾਈ ਲਈ ਰਾਹਤ ਕਾਰਜ ਜਾਰੀ

ਅਜੀਤ ਡੈਸਕ 20-09-2025
ਗੁਰਦਾਸਪੁਰ, 19 ਸਤੰਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਤੇ ਪੁਨਰਵਾਸ ਕਾਰਜ ਲਗਾਤਾਰ ਜਾਰੀ ਹਨ | ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਜਿੱਥੇ ਹੜ੍ਹ ਪ੍ਰਭਾਵਿਤਾਂ ਦੀ ਮਦਦ ਕਰ ਰਹੀਆਂ ਹਨ, ਉਥੇ ਪਸ਼ੂ ਪਾਲਨ ਵਿਭਾਗ ਦੀਆਂ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪਸ਼ੂ ਧੰਨ ਦੀ ਭਲਾਈ ਲਈ ਵੀ ਰਾਹਤ ਕਾਰਜ ਜਾਰੀ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ 'ਚ ਰਾਵੀ ਦਰਿਆ ਦੇ ਨਾਲ ਲੱਗਦੇ 343 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਨ੍ਹਾਂ 'ਚੋਂ 235 ਪਿੰਡਾਂ 'ਚ 70486 ਜਾਨਵਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ | ਉਨ੍ਹਾਂ ਕਿਹਾ ਕਿ ਪਸ਼ੂ ਪਾਲਨ ਵਿਭਾਗ ਦੀਆਂ ਟੀਮਾਂ ਹੜ੍ਹ ਦੇ ਪਹਿਲੇ ਦਿਨ ਤੋਂ ਹੀ ਪ੍ਰਭਾਵਿਤ ਪਿੰਡਾਂ 'ਚ ਕੰਮ ਕਰ ਰਹੀਆਂ ਹਨ ਤੇ ਇਸ ਮਕਸਦ ਲਈ ਪਸ਼ੂ ਪਾਲਨ ਵਿਭਾਗ ਨੇ ਵੈਟਰਨਰੀ ਡਾਕਟਰਾਂ ਦੀ ਅਗਵਾਈ ਹੇਠ 41 ਟੀਮਾਂ ਬਣਾਈਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ਪ੍ਰਭਾਵਿਤ ਖੇਤਰਾਂ 'ਚ 297 ਵੈਟਰਨਰੀ ਕੈਂਪ ਲਗਾਏ ਹਨ | ਵੈਟਰਨਰੀ ਟੀਮਾਂ ਕਿਸਾਨਾਂ ਤੇ ਪਸ਼ੂ ਪਾਲਕਾਂ ਦੇ ਘਰਾਂ/ਡੇਅਰੀ ਫਾਰਮਾਂ ਤੱਕ ਪਹੁੰਚ ਕਰਕੇ ਪਸ਼ੂਆਂ ਦਾ ਇਲਾਜ ਕਰ ਰਹੀਆਂ ਹਨ ਤੇ ਹੁਣ ਤੱਕ 12851 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ | ਵੈਟਰਨਰੀ ਟੀਮਾਂ ਵਲੋਂ 9720 ਪਸ਼ੂਆਂ ਨੂੰ ਗੱਲ ਘੋਟੂ ਦੀ ਵੈਕਸੀਨ ਬੂਸਟਰ ਬਿਲਕੁਲ ਮੁਫ਼ਤ ਲਗਾਈ ਗਈ ਹੈ ਤੇ ਵੈਕਸੀਨ ਲਗਾਉਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਹੈ ਤਾਂ ਜੋ ਪਸ਼ੂਆਂ ਨੂੰ ਗਲ-ਘੋਟੂ ਬਿਮਾਰੀ ਤੋਂ ਬਚਾਇਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਸ਼ੂਆਂ ਦੀ ਫਰਟਿਲਿਟੀ ਨੂੰ ਬਰਕਰਾਰ ਰੱਖਣ ਲਈ ਮਿਨਰਲ ਮਿਕਸਚਰ, ਲਾਪਰਹਿਤ ਕਰਨ ਲਈ ਡੀਵਰਮਰ ਤੇ ਯੂਰੋਮਿਨ ਲਿਕ ਵੰਡੀ ਜਾ ਰਹੀ ਹੈ | ਇਸ ਤੋਂ ਇਲਾਵਾ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਲਾਲ ਦਵਾਈ ਵੰਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਮਰੇ ਜਾਨਵਰਾਂ ਦਾ ਮੁਆਵਜ਼ਾ ਦੇਣ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਤੇ ਇਨ੍ਹਾਂ ਟੀਮਾਂ ਵਿਚ 48 ਵੈਟਰਨਰੀ ਅਫ਼ਸਰ ਦੀ ਡਿਊਟੀ ਲਗਾਈ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਤੇ ਪੁਨਰਵਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਤੇ ਅਸੀਂ ਸਾਰੇ ਮਿਲ ਕੇ ਇਸ
ਪਿਛਲੀ ਖ਼ਬਰ 8ਵੇਂ ਪੋਸ਼ਣ ਮਾਹ ਦੀ ਸ਼ੁਰੂਆਤ ਅਗਲੀ ਖ਼ਬਰ ਨਵਾਂ ਸ਼ਾਲਾ ਚਾਵਾ ਵਿਖੇ ਮਹਾਂਮਾਈ ਦਾ ਵਿਸ਼ਾਲ ਜਾਗਰਨ 26 ਨੰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।