18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ

ਅਜੀਤ ਡੈਸਕ 21-09-2025
ਊਧਨਵਾਲ, 20 ਸਤੰਬਰ (ਪਰਗਟ ਸਿੰਘ)-ਖੇਤੀਬਾੜੀ ਵਿਭਾਗ ਦਫ਼ਤਰ ਕਾਦੀਆਂ ਦੇ ਸਰਕਲ ਕੰਡੀਲਾ ਦੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੈਂਪ ਲਗਾਏ ਗਏ | ਇਸੇ ਤਹਿਤ ਪਿੰਡ ਦਈਆ ਦੇ ਸਰਪੰਚ ਮਨਦੀਪ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾ ਕੇ ਖੇਤੀਬਾੜੀ ਵਿਸਥਾਰ ਅਫ਼ਸਰ ਹਰਪ੍ਰੀਤ ਸਿੰਘ ਬੋਪਾਰਾਏ ਅਤੇ ਖੇਤੀਬਾੜੀ ਇੰਸਪੈਕਟਰ ਨਵਜੋਤ ਕੌਰ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ | ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ ਗਈ ਅਤੇ ਝੋਨੇ ਵਿਚ ਆ ਰਹੀ ਪੀਲੀ ਕੁੰਗੀ ਬਾਰੇ ਵੀ ਗੱਲ ਕੀਤੀ ਗਈ | ਸਰਪੰਚ ਮਨਦੀਪ ਸਿੰਘ ਨੇ ਵਿਭਾਗ ਵਲੋਂ ਆਈ ਟੀਮ ਦਾ ਜਾਣਕਾਰੀ ਦੇਣ 'ਤੇ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਮਨਦੀਪ ਸਿੰਘ, ਸਰਪੰਚ ਦਵਿੰਦਰ ਸਿੰਘ ਧੀਰਾ, ਸਰਬਜੀਤ ਸਿੰਘ ਨੰਬਰਦਾਰ, ਬਲਦੇਵ ਸਿੰਘ, ਸ਼ਵਿੰਦਰ ਸਿੰਘ, ਬੂਟਾ ਸਿੰਘ, ਗਿਆਨ ਸਿੰਘ, ਝਿਰਮਲ ਸਿੰਘ, ਸਰਤਾਜ ਸਿੰਘ, ਗੁਰਨਾਮ ਸਿੰਘ, ਸ਼ਿਵ ਸਿੰਘ, ਰਛਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਨੇ ਪਿੰਡ ਹਸਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਚੜਾਇਆ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਿਖੇ ਖੁੰਬਾਂ ਦੀ ਕਾਸ਼ਤ ਦਾ ਸਿਖਲਾਈ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।