18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵੱਖ-ਵੱਖ ਪਿੰਡਾਂ ਵਿਚ ਮੋਬਾਈਲ ਨੈੱਟਵਰਕ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ

ਅਜੀਤ ਡੈਸਕ 21-09-2025
ਭੈਣੀ ਮੀਆਂ ਖਾਂ, 20 ਸਤੰਬਰ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਮੋਬਾਈਲ ਨੈੱਟਵਰਕ ਦੀ ਸਮੱਸਿਆ ਹੋਣ ਕਾਰਨ ਆਮ ਲੋਕ ਬਹੁਤ ਪ੍ਰੇਸ਼ਾਨ ਹਨ | ਇਸ ਸਬੰਧੀ ਸਰਪੰਚ ਪਹਿਲਵਾਨ ਸਤਨਾਮ ਸਿੰਘ ਫੇਰੋਚੇਚੀ ਅਤੇ ਸਰਪੰਚ ਲਖਵਿੰਦਰ ਸਿੰਘ ਜਾਗੋਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਸਮੇਤ ਨੇੜਲੇ ਪਿੰਡਾਂ ਵਿਚ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਨੈੱਟਵਰਕ ਬਹੁਤ ਕਮਜ਼ੋਰ ਆ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਮੋਬਾਈਲ ਫ਼ੋਨ ਉੱਤੇ ਗੱਲਬਾਤ ਕਰਨ ਅਤੇ ਇੰਟਰਨੈੱਟ ਦੀਆਂ ਵੱਖ-ਵੱਖ ਸਾਈਟਾਂ ਉੱਤੇ ਕੰਮ ਕਰਨ ਵਿਚ ਪ੍ਰੇਸ਼ਾਨੀ ਆਉਂਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ ਵੀ ਹੁਣ ਆਨਲਾਈਨ ਹੋਣ ਕਾਰਨ ਨੈੱਟਵਰਕ ਉੱਤੇ ਆਧਾਰਿਤ ਹੈ, ਜਿਸ ਕਾਰਨ ਇਲਾਕੇ ਦੇ ਵਿਦਿਆਰਥੀਆਂ ਦੀ ਪੜ੍ਹਾਈ ਉੱਤੇ ਵੀ ਮਾੜਾ ਅਸਰ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਏਅਰਟੈੱਲ, ਜੀਓ ਅਤੇ ਬੀ.ਐੱਸ.ਐੱਨ.ਐੱਲ. ਆਦਿ ਸਾਰੀਆਂ ਕੰਪਨੀਆਂ ਦੇ ਨੈੱਟਵਰਕ ਬਹੁਤ ਕਮਜ਼ੋਰ ਹਨ, ਜਿਸ ਕਾਰਨ ਮੋਬਾਈਲ ਖ਼ਪਤਕਾਰਾਂ ਵਲੋਂ ਆਪਣੇ ਨੰਬਰ ਵੱਖ-ਵੱਖ ਕੰਪਨੀਆਂ ਵਿਚ ਡਿਪੋਟ ਕਰਨ ਉੱਤੇ ਵੀ ਕੋਈ ਫ਼ਾਇਦਾ ਨਹੀਂ ਹੋ ਰਿਹਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵੱਖ-ਵੱਖ ਕੰਪਨੀਆਂ ਨੂੰ ਇਸ ਸਬੰਧੀ ਹਦਾਇਤ ਕੀਤੀ ਜਾਵੇ ਕਿ ਮੋਬਾਈਲ ਨੈੱਟਵਰਕ ਅਤੇ ਇੰਟਰਨੈੱਟ ਨੈੱਟਵਰਕ ਦੀ ਪਹੁੰਚ ਸਾਰੇ ਇਲਾਕਿਆਂ ਵਿਚ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਖ਼ਪਤਕਾਰਾਂ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋ ਸਕੇ | ਇਹ ਮੰਗ ਕਰਨ ਵਾਲਿਆਂ ਵਿਚ ਫ਼ੌਜੀ ਲਖਵਿੰਦਰ ਸਿੰਘ, ਨਿਰਮਲ ਸਿੰਘ ਸੈਰ, ਨੰਬਰਦਾਰ ਸੁਰੇਸ਼ ਸਿੰਘ, ਰੋਹਿਤ ਕੁਮਾਰ, ਗੁਰਪ੍ਰੀਤ ਨਵੀ ਲੁਬਾਣਾ, ਵਰਿੰਦਰਜੀਤ ਸਿੰਘ ਫੇਰੋਚੇਚੀ, ਸੁਨੀਲ ਮਸੀਹ, ਵਿਦਆਰਥੀ ਸੁਖਮਨਦੀਪ ਸਿੰਘ ਬਾਜਵਾ, ਹਰਮਨਜੀਤ ਸਿੰਘ ਬਾਜਵਾ, ਵਿਦਿਆਰਥਣ ਗੁਰਲੀਨ ਕੌਰ ਅਤੇ ਨਿਮਰਤ ਬਾਜਵਾ ਸ਼ਾਮਿਲ ਸਨ |
ਪਿਛਲੀ ਖ਼ਬਰ ਹੈੱਡ ਵਰਕਸ ਦੇ ਗੇਟ ਖੋਲ੍ਹਣ ਦੌਰਾਨ ਮਾਰੇ ਗਏ ਮੁਲਾਜ਼ਮ ਦਾ ਪੰਜਾਬ ਸਰਕਾਰ ਨੇ ਨਹੀਂ ਦਿੱਤਾ ਮੁਆਵਜ਼ਾ ਅਗਲੀ ਖ਼ਬਰ ਹਲਕਾ ਇੰਚਾਰਜ ਪੰਨੂੰ ਨੇ ਯੁੱਧ ਨਸ਼ਿਆਂ ਵਿਰੁੱਧ ਬਣਾਏ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।