ਪਠਾਨਕੋਟ 20 ਸਤੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ ਕਾਲਜ ਦੇ ਡਿਪਲੋਮਾ ਇਨ ਲਾਇਬ੍ਰੇਰੀ ਸਾਇੰਸ ਦੂਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ | ਪਿ੍ੰਸੀਪਲ ਜੇ.ਸੀ ਕਟੋਚ ਨੇ ਦੱਸਿਆ ਕਿ ਮਨੀਸ਼ਾ ਨੇ 8.67 ਦੇ ਸੀ.ਜੀ.ਪੀ.ਏ ਨਾਲ ਯੂਨੀਵਰਸਿਟੀ ਵਿਚ ਦੂਜਾ ਸਥਾਨ, ਜ਼ਿਲ੍ਹੇ ਅਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣ ਸਰੋਜ ਬਾਲਾ ਨੇ 7.67 ਦੇ ਸੀ.ਜੀ.ਪੀ ਏ ਨਾਲ ਜ਼ਿਲ੍ਹੇ ਵਿਚ ਤੀਜਾ ਤੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀ ਸੰਜੀਵ ਕੁਮਾਰ ਨੇ 7.33 ਦੇ ਸੀ.ਜੀ.ਪੀ.ਏ ਨਾਲ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਜੇ.ਸੀ ਕਟੋਚ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਸਮਰਪਣ 'ਤੇ ਮਾਣ ਹੈ | ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿਚ ਕੋਈ ਵੀ ਬੱਚਾ ਉੱਚ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ | ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕਾਲਜ ਲਾਇਬ੍ਰੇਰੀ ਵਿਦਿਆਰਥੀਆਂ ਦੀਆਂ ਅਕਾਦਮਿਕ, ਨਿੱਜੀ ਤੇ ਸਮਾਜਿਕ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਸਫਲ ਹੈ | ਇਸ ਮੌਕੇ ਡੀ-ਲਿਬ ਵਿਭਾਗ ਦੇ ਪ੍ਰੋ: ਮੀਨਾਕਸ਼ੀ ਕਟੋਚ ਅਤੇ ਪ੍ਰੋ: ਗਰਿਮਾ ਸ਼ਰਮਾ ਮੌਜੂਦ ਸਨ |