ਤਾਰਾਗੜ੍ਹ, 20 ਸਤੰਬਰ (ਸੋਹਨ ਲਾਲ)-ਕਸਬਾ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਰਤਨਗੜ੍ਹ ਵਿਖੇ ਕਿਸਾਨ ਸੰਘ ਵਲੋਂ ਨਿਰਮਲ ਸਿੰਘ ਨੀਲੂ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਪੰਜਾਬ ਪ੍ਰਦੇਸ਼ ਦੇ ਕਿਸਾਨ ਸੰਘ ਸੰਗਠਨ ਮੰਤਰੀ ਸ਼ਾਮ ਸੁੰਦਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ਬੋਲਦਿਆਂ ਸੰਗਠਨ ਮੰਤਰੀ ਸ਼ਾਮ ਸੁੰਦਰ ਨੇ ਕਿਹਾ ਕਿ ਹਰੇਕ ਪਿੰਡ ਵਿਚ ਕਿਸਾਨਾਂ ਨੂੰ ਕਿਸਾਨ ਸਮਿਤੀਆਂ ਬਣਾਉਣੀਆਂ ਚਾਹੀਦੀਆਂ ਹਨ ਅਤੇ ਆਪਣੀਆਂ ਜਾਇਜ਼ ਮੰਗਾਂ ਨੰੂ ਸਰਕਾਰ ਤੱਕ ਪਹੁੰਚਾ ਕੇ ਸਰਕਾਰ ਦਾ ਧਿਆਨ ਆਪਣੇ ਵੱਲ ਕਰਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸਰਕਾਰ ਕੋਲੋਂ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ | ਇਸ ਮੌਕੇ ਗੁਰਮੇਜ ਸਿੰਘ, ਰੋਕੀ ਸੈਣੀ, ਮੰਨੂ ਸਲਾਰੀਆ, ਰਮੇਸ਼ ਪਾਲ, ਮਾਸਟਰ ਸੁਰਿੰਦਰ, ਜੱਸੀ, ਅਰਜੁਨ, ਜੱਗੀ, ਕੈਪਟਨ ਪ੍ਰੇਮ ਸਿੰਘ ਅਤੇ ਹੋਰ ਪਿੰਡ ਦੇ ਕਿਸਾਨ ਹਾਜ਼ਰ ਸਨ |