ਸ਼ਾਹਪੁਰ ਕੰਢੀ, 20 ਸਤੰਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਮੰਨ ਕੇ ਵੀ ਲਾਗੂ ਨਾ ਕਰਨ ਦੀ ਨੀਤੀ ਦੇ ਵਿਰੋਧ ਵਿਚ ਅਗਲੀ ਰਣਨੀਤੀ ਤਿਆਰ ਕਰਨ ਸਬੰਧੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਹਿਮ ਮੀਟਿੰਗ 22 ਸਤੰਬਰ ਨੰੂ ਡੈਂਟਲ ਕਾਲਜ ਅੰਮਿ੍ਤਸਰ ਵਿਖੇ ਰੱਖੀ ਗਈ ਹੈ | ਇਸ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੈਣੀ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ | ਇਨ੍ਹਾਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਜਿਥੇ ਆਪਣੀ ਇਕ ਦਿਨ ਦੀ ਤਨਖ਼ਾਹ ਦਿੱਤੀ ਹੈ, ਉੱਥੇ ਹੋਰ ਵੀ ਮਾਲੀ ਸਹਾਇਤਾ ਕੀਤਾ ਹੈ ਜੋ ਇਕ ਪ੍ਰਸੰਸਾਯੋਗ ਹੈ | ਪਰ ਸਰਕਾਰ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੰੂ ਲਾਗੂ ਨਹੀਂ ਕਰ ਰਹੀ | ਜਿਸ ਕਾਰਨ ਅਗਲੀ ਰਣਨੀਤੀ ਤਹਿ ਕਰਨ ਦੇ ਮੰਤਵ ਨਾਲ ਸਾਥੀਆਂ ਨੰੂ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ |