18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨੌਜਵਾਨ ਦੀ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਨੇ ਲਗਾਇਆ ਧਰਨਾ

ਅਜੀਤ ਡੈਸਕ 21-09-2025
ਦੀਨਾਨਗਰ, 20 ਸਤੰਬਰ (ਸੋਢੀ/ਸ਼ਰਮਾ)-ਦੀਨਾਨਗਰ ਦੇ ਨਜ਼ਦੀਕੀ ਪਿੰਡ ਆਲੇਚੱਕ ਵਿਖੇ ਇਕ ਨੌਜਵਾਨ ਦੀ ਮੌਤ ਹੋ ਜਾਣ ਕਾਰਨ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਵਲੋਂ ਸਥਾਨਿਕ ਪੁਲਿਸ ਸਟੇਸ਼ਨ ਸਾਹਮਣੇ ਲਾਸ਼ ਨੂੰ ਰੱਖ ਕੇ ਰੋਸ ਧਰਨਾ ਦਿੱਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਆਲੇਚੱਕ ਦੇ ਇਕ ਨੌਜਵਾਨ ਜਿਸ ਦਾ ਨਾਂਅ ਅਰਜੁਨ ਕੁਮਾਰ ਦੱਸਿਆ ਗਿਆ ਹੈ, ਦੀ ਮੌਤ ਹੋ ਗਈ ਅਤੇ ਉਸ ਦੇ ਪਰਿਵਾਰਿਕ ਮੈਂਬਰ ਪਿੰਡ ਦੀ ਇਕ ਮਹਿਲਾ 'ਤੇ ਕਰਵਾਈ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਰੋਸ ਧਰਨੇ 'ਤੇ ਬੈਠੇ ਸਨ | ਮਿ੍ਤਕ ਅਰਜੁਨ ਕੁਮਾਰ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਮਿ੍ਤਕ ਅਰਜੁਨ ਕੁਮਾਰ ਦੀ ਮੌਤ ਦੇ ਕਾਰਨ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ | ਧਰਨਾ ਦੇ ਰਹੇ ਲੋਕਾਂ ਨਾਲ ਗੱਲਬਾਤ ਕਰਨ ਲਈ ਦੀਨਾਨਗਰ ਥਾਣੇ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਬਣਦੀ ਕਾਨੂੰਨੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ | ਜਿਸ ਦੇ ਬਾਅਦ ਮਿ੍ਤਕ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੇ ਧਰਨੇ ਨੂੰ ਸਮਾਪਤ ਕੀਤਾ | ਦੀਨਾਨਗਰ ਥਾਣੇ ਦੇ ਡੀ.ਐਸ.ਪੀ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਮਿ੍ਤਕ ਅਰਜੁਨ ਕੁਮਾਰ ਦੀ ਮੌਤ ਹੋਣ ਤੋਂ ਬਾਅਦ ਜੋ ਮਾਮਲਾ ਸਾਹਮਣੇ ਆਇਆ ਹੈ, ਉਸ ਨੂੰ ਦੋਵੇਂ ਪਰਿਵਾਰਾਂ ਨਾਲ ਗੱਲਬਾਤ ਕਰਨ ਉਪਰੰਤ ਜੋ ਵੀ ਤੱਥ ਸਾਹਮਣੇ ਆਉਣਗੇ ਅਤੇ ਡਾਕਟਰੀ ਰਿਪੋਰਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਸ੍ਰੀ ਹਰਗੋਬਿੰਦਪੁਰ ਸਾਹਿਬ ਸ਼ਹਿਰ ਦੇ ਇਤਿਹਾਸਕ ਲਾਹੌਰੀ ਦਰਵਾਜ਼ੇ ਨੂੰ ਬਾਰਿਸ਼ਾਂ ਕਾਰਨ ਪੁੱਜਾ ਨੁਕਸਾਨ ਅਗਲੀ ਖ਼ਬਰ ਸੰਸਦ ਮੈਂਬਰ ਧਰਮਿੰਦਰ ਯਾਦਵ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।