ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਸਾਥੀ ਬਲਾਕ ਪ੍ਰਧਾਨ ਜਥੇਧਾਰ ਠਾਕਰ ਸਿੰਘ ਊਧਨਵਾਲ ਨੇ ਆਪਣੇ ਸਾਥੀਆਂ ਸਮੇਤ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਤੇ ਸੰਗਠਨ ਇੰਚਾਰਜ ਗੁਰਪ੍ਰੀਤ ਸਿੰਘ ਸੋਢੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਦੀਨਾਨਗਰ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮੈਂ ਅਤੇ ਮੇਰੇ ਸਾਥੀ ਕਾਕਾ ਗੁਰਪਾਲ ਸਿੰਘ, ਜੀਤਾ ਰਾਮ ਤੇ ਹੋਰ ਸਾਥੀਆਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਲੋਕਾਂ ਦੀਆਂ ਫ਼ਸਲਾਂ, ਪਸ਼ੂਆਂ, ਕੱਚੇ ਮਕਾਨ ਆਦਿ ਨੂੰ ਵੇਖਿਆ ਗਿਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਇਹ ਵੇਖਣ ਨੂੰ ਮਿਲਿਆ ਕਿ ਲੋਕਾਂ ਦੇ ਕੱਚੇ ਮਕਾਨ ਵੀ ਢਹਿ ਗਏ ਹਨ ਅਤੇ ਫ਼ਸਲਾਂ ਆਦਿ ਦਾ ਵੀ ਨੁਕਸਾਨ ਹੋਇਆ ਹੈ, ਜਿਸ ਦੀ ਸਾਰੀ ਰਿਪੋਰਟ ਬਣਾ ਕੇ ਪਾਰਟੀ ਹਾਈਕਮਾਂਡ ਨੂੰ ਸੌਪ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਪੂਰੀ ਮਾਲੀ ਸਹਾਇਤਾ ਕੀਤੀ ਜਾਵੇਗੀ |