18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜਿਸ ਦਾ ਖੇਤ, ਉਸ ਦੀ ਰੇਤ' ਯੋਜਨਾ 31 ਦਸੰਬਰ ਤੱਕ ਵਧਾਈ- ਡੀ.ਸੀ ਗੁਰਦਾਸਪੁਰ

ਅਜੀਤ ਡੈਸਕ 21-09-2025
ਗੁਰਦਾਸਪੁਰ, 20 ਸਤੰਬਰ (ਅਸ਼ੋਕ ਸ਼ਰਮਾ)-ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਬਹੁਤ ਸਾਰੇ ਕਿਸਾਨਾਂ ਦੀ ਖੇਤੀਬਾੜੀ ਜ਼ਮੀਨ 'ਤੇ ਸਿਲਟ, ਰੇਤ ਅਤੇ ਹੋਰ ਦਰਿਆਈ ਪਦਾਰਥ ਜਮਾਂ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਦੀ ਅਗਲੀ ਫ਼ਸਲ ਦੀ ਬਿਜਾਈ ਪ੍ਰਭਾਵਿਤ ਹੋ ਸਕਦੀ ਹੈ | ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿਤ ਵਿਚ 'ਜਿਸ ਦਾ ਖੇਤ, ਉਸ ਦੀ ਰੇਤ' ਨਾਮਕ ਯੋਜਨਾ ਦਾ ਐਲਾਨ ਕੀਤਾ ਹੈ | ਜਿਸ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤ, ਸਿਲਟ ਜਾਂ ਹੋਰ ਦਰਿਆਈ ਸਮਗਰੀ ਹਟਾਉਣ ਦੀ ਆਗਿਆ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਜਿਸ ਦਾ ਖੇਤ, ਉਸ ਦੀ ਰੇਤ' ਦੀ ਇਹ ਸਹੂਲਤ 31 ਦਸੰਬਰ ਤੱਕ ਇਕ ਵਾਰ ਲਈ ਉਪਲਬਧ ਹੋਵੇਗੀ, ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਪਰਮਿਟ ਜਾਂ ਵਿਭਾਗੀ ਇਜਾਜ਼ਤ (ਐਨ.ਓ.ਸੀ) ਲੈਣ ਦੀ ਲੋੜ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਵਿਵਸਥਾ ਪੰਜਾਬ ਮਾਈਨਰ ਮਿਨਰਲ ਰੂਲਜ਼ 2013 ਦੇ ਨਿਯਮ 90 ਅਧੀਨ ਲਾਗੂ ਕੀਤੀ ਹੈ | ਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਬਾਰੇ ਜਾਣਕਾਰੀ ਸਾਰੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਤੱਕ ਵਿਆਪਕ ਪੱਧਰ 'ਤੇ ਪਹੁੰਚਾਈ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਦਮ ਕਿਸਾਨਾਂ ਨੂੰ ਅਗਲੀ ਬਿਜਾਈ ਲਈ ਜ਼ਮੀਨ ਤਿਆਰ ਕਰਨ ਵਿਚ ਮਦਦ ਕਰੇਗਾ ਅਤੇ ਉਨ੍ਹਾਂ ਦੀ ਵਿੱਤੀ ਸਥਿਤੀ ਨੂੰ ਸੰਭਾਲਣ ਵਿਚ ਮਦਦਗਾਰ ਸਾਬਤ ਹੋਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧ ਵਿਚ ਪਾਰਦਰਸ਼ਤਾ, ਜਲਦੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ |
ਪਿਛਲੀ ਖ਼ਬਰ ਹੈਰੋਇਨ ਅਤੇ ਨਜਾਇਜ਼ ਸ਼ਰਾਬ ਸਮੇਤ 2 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐਨ.ਆਰ.ਆਈ. ਦੇ ਘਰ ਦੇ ਬਾਹਰੋਂ ਮਿਲਿਆ ਪਿਸਤੌਲ ਅਤੇ ਕਾਰਤੂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।