ਗੁਰਦਾਸਪੁਰ, 20 ਸਤੰਬਰ (ਚੱਕਰਾਜਾ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਲੋਂ ਮਨੋਜ ਕੁਮਾਰ ਨੰੂ ਗਿ੍ਫ਼ਤਾਰ ਕਰਕੇ ਉਸ ਕੋਲੋਂ 15 ਗਰਾਮ 300 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਪੁਲਿਸ ਥਾਣਾ ਸਦਰ ਗੁਰਦਾਸਪੁਰ ਵਲੋਂ ਸਵਿੰਦਰ ਮਸੀਹ ਨੰੂ 15000 ਐਮ.ਐਲ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਪੁਲਿਸ ਵਲੋਂ ਬਣਦੀਆਂ ਧਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ |