18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜ਼ਿਲ੍ਹਾ ਪੱਧਰੀ ਅੰਡਰ-19 ਕਰਾਟੇ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ

ਅਜੀਤ ਡੈਸਕ 21-09-2025
ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਦੀਆਂ ਕਰਵਾਈਆਂ ਜਾ ਰਹੀਆਂ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਅੰਡਰ-19 ਕਰਾਟੇ ਮੁਕਾਬਲੇ ਵਿਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥਣ ਪ੍ਰਭਲੋਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਡਾ. ਸੁਨੀਤਾ ਕੌਸ਼ਲ ਅਤੇ ਡੀ.ਪੀ.ਈ. ਅਧਿਆਪਕ ਸ: ਗੁਰਮੇਜ ਸਿੰਘ ਨੇ ਦੱਸਿਆ ਕਿ ਲੜਕੀਆਂ ਅੰਡਰ-19 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਪ੍ਰਭਲੋਨ ਨੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਪ੍ਰਭਲੋਨ ਦਾ ਸਕੂਲ ਪਹੁੰਚਣ 'ਤੇ ਸਕੂਲ ਮੁਖੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਮੁਖੀ ਪਿ੍ੰਸੀਪਲ ਡਾ. ਸੁਨੀਤਾ ਕੌਸ਼ਲ ਵਲੋਂ ਡੀ.ਪੀ.ਈ. ਸ: ਗੁਰਮੇਜ ਸਿੰਘ ਅਤੇ ਕੋਚ ਨਿਰਮਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਖਿਡਾਰਨ ਬਲਪ੍ਰੀਤ ਕੌਰ ਨੇ ਰਾਸ਼ਟਰੀ ਪੱਧਰ 'ਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਪਿੰਡ ਰਣਸੀਕਾ ਤੱਲਾ, ਨਬੀਨਗਰ ਤੇ ਬਰਿਆਰ ਦੀ ਸੈਂਕੜੇ ਏਕੜ ਫ਼ਸਲ ਹੋਈ ਤਬਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।