18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੈਂਡਬਾਲ ਮੁਕਾਬਲਿਆਂ 'ਚੋਂ ਸੇਂਟ ਕਬੀਰ ਪਬਲਿਕ ਸਕੂਲ ਦੀਆਂ ਖਿਡਾਰਨਾਂ ਅੱਵਲ

ਅਜੀਤ ਡੈਸਕ 21-09-2025
ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸੰਸਥਾ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਹੋਰ ਸਹਾਇਕ ਗਤੀਵਿਧੀਆਂ ਵਿਚ ਵੀ ਹਮੇਸ਼ਾ ਮੋਹਰੀ ਸਥਾਨ ਬਣਾਉਣ ਵਿਚ ਕਾਮਯਾਬੀ ਹਾਸਿਲ ਕਰਦੇ ਆ ਰਹੇ ਹਨ | ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ (ਲੜਕੀਆਂ) ਮੁਕਾਬਲਿਆਂ 2025-26 ਵਿਚੋਂ ਲਾਜਵਾਬ ਪ੍ਰਦਰਸ਼ਨ ਕਰ ਕੇ ਸਕੂਲ ਨੂੰ ਜ਼ਿਲ੍ਹੇ ਭਰ ਦੇ ਸਕੂਲਾਂ ਵਿਚੋਂ ਮੋਹਰੀ ਬਣਾਇਆ ਹੈ | ਇਸ ਸਬੰਧੀ ਸਕੂਲ ਪਿ੍ੰਸੀਪਲ ਐਸ.ਬੀ. ਨਾਯਰ ਨੇ ਦੱਸਿਆ ਕਿ ਸਾਡੇ ਸਕੂਲ ਦੀਆਂ 3 ਟੀਮਾਂ ਨੇ ਅੰਡਰ-14, ਅੰਡਰ-17 ਤੇ ਅੰਡਰ-19 ਲੜਕੀਆਂ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਇੰਟਰ ਸਕੂਲ ਮੁਕਾਬਲਿਆਂ ਵਿਚ ਹਿੱਸੇਦਾਰੀ ਲਈ ਸੀ, ਜਿਸ ਵਿਚ ਤਕਰੀਬਨ ਵੱਖ-ਵੱਖ ਗਰੁੱਪ ਦੀਆਂ 14 ਟੀਮਾਂ ਸ਼ਾਮਿਲ ਸਨ, ਜਿਨਾਂ ਵਿਚੋਂ ਕਪਤਾਨ ਅਰਮਾਨਦੀਪ ਕੌਰ ਦੀ ਅਗਵਾਈ ਹੇਠ ਖੇਡੀ ਅੰਡਰ-19 ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਦੇ ਨਾਲ ਹੀ ਕਪਤਾਨ ਅਵਨੀਤ ਕੌਰ ਦੀ ਅਗਵਾਈ ਹੇਠ ਖੇਡੀ ਅੰਡਰ-17 ਦੀ ਟੀਮ ਨੇ ਵੀ ਤਿੱਬੜ ਵਿਖੇ ਖੇਡੇ ਮੁਕਾਬਲੇ ਵਿਚੋਂ ਪਹਿਲਾ ਅਤੇ ਕਪਤਾਨ ਜੈਸਮੀਨ ਕੌਰ ਅਧੀਨ ਖੇਡੀ ਅੰਡਰ-14 ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਇਲਾਕੇ ਵਿਚ ਰੌਸ਼ਨ ਕੀਤਾ ਹੈ | ਸਕੂਲ ਪਹੁੰਚਣ 'ਤੇ ਸਾਰੇ ਜੇਤੂ ਖਿਡਾਰੀਆਂ ਅਤੇ ਡੀ.ਪੀ. ਅਧਿਆਪਕਾਂ ਨੂੰ ਪਿ੍ੰਸੀਪਲ ਅਤੇ ਪ੍ਰਬੰਧਕ ਕਮੇਟੀ ਮੈਂਬਰ ਮੈਡਮ ਨਵਦੀਪ ਕੌਰ ਅਤੇ ਕੁਲਦੀਪ ਕੌਰ ਵਲੋਂ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ | ਵਿਦਿਆਰਥੀਆਂ ਨੂੰ ਹਮੇਸ਼ਾ ਸਰੀਰਕ ਤੰਦਰੁਸਤੀ ਵੱਲ ਧਿਆਨ ਦੇਣ ਅਤੇ ਪੜ੍ਹਾਈ ਨੂੰ ਵੀ ਨਾਲ-ਨਾਲ ਜਾਰੀ ਰੱਖਣ ਦੀ ਪ੍ਰੇਰਨਾ ਦਿੱਤੀ ਗਈ | ਇਸ ਮੌਕੇ ਸਕੂਲ ਦੇ ਡੀ.ਪੀ. ਅਧਿਆਪਕ ਸ਼ਮਸ਼ੇਰ ਸਿੰਘ, ਬੇਅੰਤ ਸਿੰਘ, ਜਤਿੰਦਰ ਕੌਰ, ਦਮਨਬੀਰ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਮਸੀਹੀ ਮਹਾਂਸਭਾ ਦੀ ਪੁਨਰ ਸੁਰਜੀਤੀ ਲਈ ਪ੍ਰਮੁੱਖ ਚਰਚਾਂ ਦੇ ਮੁਖੀਆਂ ਵਲੋਂ ਮੀਟਿੰਗ ਅਗਲੀ ਖ਼ਬਰ ਗੁੱਡਵਿਲ ਸਕੂਲ ਦੀ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਵਿਚ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।