18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿੰਡ ਆਲਮਾ ਤੋਂ ਗੁਰਦੁਆਰਾ ਨਾਨਕਪੁਰਾ ਸਾਹਿਬ ਦੀ ਸੜਕ ਦੀ ਆਜ਼ਾਦੀ ਤੋਂ ਬਾਅਦ ਕਿਸੇ ਨੇ ਵੀ ਨਹੀਂ ਲਈ ਸਾਰ

ਅਜੀਤ ਡੈਸਕ 21-09-2025
ਕਾਹਨੂੰਵਾਨ, 20 ਸਤੰਬਰ (ਜਸਪਾਲ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਕਾਦੀਆਂ ਵਿਚ ਪਿੰਡ ਆਲਮਾ ਤੋਂ ਗੁਰਦੁਆਰਾ ਨਾਨਕਪੁਰਾ ਸਾਹਿਬ ਨੂੰ ਜਾਂਦੀ ਸੜਕ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਸਾਰ ਨਹੀਂ ਲਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਬਾਦਲ ਦੇ ਕਾਦੀਆਂ ਹਲਕੇ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕੀਤਾ | ਉਨ੍ਹਾਂ ਕਿਹਾ ਕਿ ਤਤਕਾਲੀ ਸਰਕਾਰ ਵੇਲੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਇਸ ਸੜਕ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਸੀ, ਪਰ ਉਹ ਵੀ ਚਿੱਟਾ ਹਾਥੀ ਸਾਬਤ ਹੋਇਆ | ਇਹ ਪਿੰਡ ਆਲਮਾ ਤੋਂ ਗੁਰਦੁਆਰਾ ਨਾਨਕਪੁਰਾ ਸਾਹਿਬ ਨੂੰ ਜਾਂਦੀ ਸੜਕ ਇਕ ਮੁੱਖ ਰਸਤਾ ਜਿਹੜਾ ਬਾਗੜੀਆਂ, ਮੁੱਲਾਂਵਾਲ ਅਤੇ ਹੋਰ ਵੱਖ-ਵੱਖ ਪਿੰਡਾਂ ਨੂੰ ਜੋੜਦਾ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਨੇਤਾ ਪ੍ਰਤਾਪ ਸਿੰਘ ਬਾਜਵਾ ਦੂਜਿਆਂ ਹਲਕਿਆਂ ਵਿਚ ਜਾ-ਜਾ ਆਪਣੇ ਨੰਬਰ ਬਣਾ ਰਿਹਾ, ਇਸ ਨੂੰ ਆਪਣਾ ਹਲਕਾ ਕਿਉਂ ਨਹੀਂ ਦਿਸ ਰਿਹਾ, ਜਿਥੋਂ ਦੇ ਲੋਕ ਰਸਤੇ ਪੱਕੇ ਨਾ ਹੋਣ ਕਰ ਕੇ ਗੁਰਬਤ ਦੀ ਜ਼ਿੰਦਗੀ ਜੀਅ ਰਹੇ ਹਨ | ਉਨ੍ਹਾਂ ਕਿਹਾ ਕਿ ਤਤਕਾਲੀ ਸਰਕਾਰ ਦਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਇਸ ਰਸਤੇ ਦਾ ਨੀਂਹ ਪੱਥਰ ਤਾਂ ਰੱਖ ਗਿਆ, ਪਰ ਕੰਮ ਆਨੇ ਦਾ ਨਹੀਂ ਕੀਤਾ, ਹੋ ਸਕਦਾ ਕਿ ਸੜਕ ਕਾਗਜ਼ਾਂ ਵਿਚ ਤਾਂ ਬਣ ਗਈ ਹੋਵੇ, ਪਰ ਹਕੀਕਤ ਕੁਝ ਹੋਰ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸੜਕ ਵੱਲ ਜਲਦੀ ਤੋਂ ਜਲਦੀ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਦਾ ਆਉਣਾ-ਜਾਣਾ ਸੁਖਾਲਾ ਹੋ ਸਕੇ | ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਦੇ ਨਾਲ ਇਥੋਂ ਦੇ ਸਥਾਨਕ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤੇ ਹੈਪੀ ਡੇਅਰੀਵਾਲ ਕਿਰਨ ਦਾ ਸਵਾਗਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਐਡਵੋਕੇਸੀ ਵਰਕਸ਼ਾਪ ਦੀ ਸ਼ੁਰੂਆਤ-ਪੁਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।