ਬਟਾਲਾ, 20 ਸਤੰਬਰ (ਸਤਿੰਦਰ ਸਿੰਘ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਹਫ਼ਤਾਵਰੀ ਗਤੀਵਿਧੀ ਤਹਿਤ ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਬੱਚਿਆਂ ਦੀਆਂ ਮਜ਼ੇਦਾਰ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਦਾ ਛੋਟੇ ਵਿਦਿਆਰਥੀਆਂ ਨੇ ਭਰਪੂਰ ਆਨੰਦ ਮਾਣਿਆ | ਇਸੇ ਤਰ੍ਹਾਂ ਦੂਸਰੀ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਯੋਗਾ ਮੈਡੀਟੇਸ਼ਨ ਗਤੀਵਿਧੀ ਕਰਵਾਈ ਗਈ | ਵਿਦਿਆਰਥੀਆਂ ਨੂੰ ਇਹ ਦੱਸਿਆ ਗਿਆ ਕਿ ਯੋਗਾ ਸਿਰਫ਼ ਸਰੀਰਕ ਕਸਰਤ ਤੋਂ ਪਰੇ ਹੈ, ਇਕ ਸੰਪੂਰਨ ਦਿ੍ਸ਼ਟੀਕੋਣ ਨੂੰ ਸ਼ਾਮਲ ਕਰਦਾ ਹੈ, ਜੋ ਸਰੀਰ, ਮਨ ਅਤੇ ਆਤਮਾ ਨੂੰ ਇਕਸੁਰ ਕਰਦਾ ਹੈ | ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਅਸੀਂ ਯੋਗਾ ਮੈਡੀਟੇਸ਼ਨ ਕਲਾਸ ਲਈ ਇਕ ਨਿਯਮਤ ਸਮਾਂ ਰੱਖਾਂਗੇ ਤਾਂ ਕਿ ਬੱਚਿਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ | ਅਜੋਕੇ ਸਮੇਂ ਵਿਚ ਵਿਦਿਆਰਥੀ ਜੀਵਨ ਵਿਚ ਯੋਗਾ ਕਸਰਤ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ | ਇਸ ਮੌਕੇ ਮੈਡਮ ਗਗਨਦੀਪ ਕੌਰ, ਅੰਮਿ੍ਤਪਾਲ ਕੌਰ, ਰਜਵੰਤ ਕੌਰ, ਨੇਹਾ, ਹਰਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |