18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਾਪੂ ਤਰਸੇਮ ਸਿੰਘ ਨੇ ਪਿੰਡ ਹਸਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਚੜ੍ਹਾਇਆ

ਅਜੀਤ ਡੈਸਕ 21-09-2025
ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)-ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਤੇ ਸ਼ੋ੍ਰਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਅੰਮਿ੍ਤਪਾਲ ਸਿੰਘ ਦੇ ਸਤਿਕਾਰਯੋਗ ਪਿਤਾ ਬਾਪੂ ਤਰਸੇਮ ਸਿੰਘ ਬੀਤੇ ਕੱਲ੍ਹ ਬਟਾਲਾ ਨਜ਼ਦੀਕ ਪਿੰਡ ਹਸਨਪੁਰ ਖੁਰਦ ਵਿਖੇ ਪਹੁੰਚੇ ਤੇ ਉਨ੍ਹਾਂ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਕੀਤੀ | ਇਸ ਬਾਰੇ ਹਲਕਾ ਇੰਚਾਰਜ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਹਸਨਪੁਰ ਖੁਰਦ ਵਿਖੇ ਪਹੁੰਚਣ 'ਤੇ ਬਾਪੂ ਤਰਸੇਮ ਸਿੰਘ ਦਾ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰਦੁਆਰਾ ਸਾਹਿਬ ਵਿਖੇ ਮਰਿਆਦਾ ਅਨੁਸਾਰ ਅਰਦਾਸ ਬੇਨਤੀ ਕਰਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਬਾਪੂ ਤਰਸੇਮ ਸਿੰਘ ਵਲੋਂ ਕਰਵਾਈ ਗਈ ਤੇ ਜੈਕਾਰਿਆਂ ਦੀ ਗੂੰਜ ਵਿਚ ਚੋਲਾ ਸਾਹਿਬ ਬਦਲਿਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਬਟਾਲਾ, ਮਲਕੀਅਤ ਸਿੰਘ ਪਨੂੰ, ਕਰਮਜੀਤ ਸਿੰਘ ਬਟਾਲਾ ਫ਼ਤਹਿਗੜ੍ਹ ਚੂੜੀਆਂ, ਸੁਖਦਿਆਲ ਸਿੰਘ ਬਟਾਲਾ ਮੈਂਬਰ, ਸਕੱਤਰ ਸਿੰਘ ਰਿਆਲੀ, ਦਲਬੀਰ ਸਿੰਘ ਕਿਲ੍ਹਾ ਦੇਸਾ ਸਿੰਘ, ਜਗਦੀਪ ਸਿੰਘ, ਬਲਵੰਤ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ, ਰਣਜੋਤ ਸਿੰਘ, ਸੁਖਦੀਪ ਸਿੰਘ, ਹਰਦੇਵ ਸਿੰਘ ਐੱਨ.ਆਰ.ਆਈ., ਅਮਰਜੀਤ ਸਿੰਘ, ਅਸ਼ੋਕਦੀਪ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਂ ਖੇਡ ਕਬੱਡੀ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਦੀ ਹੈ- ਸਰਪੰਚ ਬਲਜੀਤ ਸਿੰਘ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।