18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਜਨਤਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਆਲੋਵਾਲ

ਅਜੀਤ ਡੈਸਕ 21-09-2025
ਧਾਰੀਵਾਲ, 20 ਸਤੰਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੀਡੀਆ ਇੰਚਾਰਜ ਮੁੱਖਦੇਵ ਸਿੰਘ ਆਲੋਵਾਲ ਨੇ ਵਿਧਾਨ ਸਭਾ ਹਲਕਾ ਕਾਦੀਆਂ ਤੇ ਪਾਰਟੀ ਆਗੂਆਂ ਨਾਲ ਮੀਟਿੰਗਾਂ ਕਰਕੇ ਸਰਕਾਰ ਤੇ ਪਾਰਟੀ ਵਲੋਂ ਲੋਕ ਭਲਾਈ ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ 'ਤੇ ਸ: ਆਲੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਪੰਜਾਬ ਦੀ ਜਨਤਾ ਨਾਲ ਦੁੱਖ-ਸੁੱਖ ਵੇਲੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਹਰ ਮੁਸ਼ਕਿਲ ਦਾ ਹੱਲ ਵੀ ਕੀਤਾ ਜਾਵੇਗਾ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਰਬਪਾਲ ਸਿੰਘ ਦੁਲੂਆਣਾ, ਰਮਨਦੀਪ ਸਿੰਘ ਭੱਟੀਆਂ, ਕੁਲਵਿੰਦਰ ਸਿੰਘ ਕਿਸ਼ਨਪੁਰ, ਐੱਸ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ, ਜਤਿੰਦਰ ਸਿੰਘ ਰੰਧਾਵਾ ਅਤੇ ਮਨਜੀਤ ਸਿੰਘ ਕਾਹਨੂੰਵਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਦੇ ਅਬਜ਼ਰਵਰ ਭਰਤ ਸਿੰਘ ਸੁਲੰਕੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਮੁਕੇਰੀਆਂ ਮਿੱਲ ਦੇ ਅਧਿਕਾਰੀਆਂ ਵਲੋਂ ਬੇਟ ਏਰੀਏ ਦੇ ਕਿਸਾਨਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।