18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਾਂਗਰਸ ਦੇ ਅਬਜ਼ਰਵਰ ਭਰਤ ਸਿੰਘ ਸੁਲੰਕੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 21-09-2025
ਗੁਰਦਾਸਪੁਰ, 20 ਸਤੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਬੇਟ ਇਲਾਕੇ 'ਚ ਪਹੁੰਚੇ ਪੰਜਾਬ ਕਾਂਗਰਸ ਦੇ ਅਬਜ਼ਰਵਰ ਭਰਤ ਸਿੰਘ ਸੁਲਕੀ ਨੇ ਕਾਂਗਰਸੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਕੇ ਕਾਂਗਰਸ ਪਾਰਟੀ ਦੀ ਗਰਾਊਾਡ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ | ਅਬਜ਼ਰਵਰ ਭਰਤ ਸਿੰਘ ਸੁਲਕੀ ਨੇ ਦੱਸਿਆ ਕਿ ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਆਗੂਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਕਾਂਗਰਸ ਪਾਰਟੀ ਦੇ ਹਾਲਾਤਾਂ ਬਾਰੇ ਚਰਚਾ ਕੀਤੀ ਗਈ ਹੈ | ਉਨ੍ਹਾਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਬੂਥ ਪੱਧਰ 'ਤੇ ਕੰਮ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਮੌਜੂਦਾ ਸਰਕਾਰ ਦੀ ਸਥਿਤੀ ਡਾਵਾਂ ਡੋਲ ਵੇਖਣ ਨੂੰ ਮਿਲ ਰਹੀ ਹੈ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਲੋਕਾਂ ਨਾਲ ਮੀਟਿੰਗਾਂ ਕਰਕੇ ਫੀਡ ਬੈਕ ਬਾਰੇ ਪਤਾ ਕੀਤਾ ਜਾ ਰਿਹਾ ਹੈ ਤੇ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਦੀ ਰਿਪੋਰਟ ਹਾਈਕਮਾਨ ਨੂੰ ਸੌਂਪੀ ਜਾਵੇਗੀ | ਉਨ੍ਹਾਂ ਵਰਕਰਾਂ ਤੇ ਆਗੂਆਂ ਨੂੰ ਹਦਾਇਤਾਂ ਕੀਤੀਆਂ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦੇ ਵੱਡੇ ਪੱਧਰ 'ਤੇ ਯਤਨ ਕੀਤੇ ਜਾਣ, ਜਿਸ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਕਾਂਗਰਸ ਪਾਰਟੀ ਚੰਗੀ ਭੂਮਿਕਾ ਨਿਭਾਅ ਸਕੇ | ਇਸ ਮੌਕੇ ਉਪ ਪ੍ਰਧਾਨ ਸੁਭਾਸ਼ ਚੰਦਰ ਮੇਘੀਆਂ, ਸੰਮਤੀ ਮੈਂਬਰ ਦਲਬੀਰ ਚੰਦ, ਜਰਲ ਸਕੱਤਰ ਭੁਪਿੰਦਰ ਸਿੰਘ, ਸੁੱਚਾ ਸਿੰਘ ਰਾਮਨਗਰ, ਪ੍ਰਧਾਨ ਬਲਾਕ ਦਲਵੀਰ ਸਿੰਘ ਬਿੱਟੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਗਠਨ ਸਿਰਜਣ ਅਭਿਆਨ ਤਹਿਤ ਅੱਡਾ ਅੱਚਲ ਸਾਹਿਬ ਵਿਖੇ ਕਾਂਗਰਸੀ ਵਰਕਰਾਂ ਦਾ ਵੱਡਾ ਇਕੱਠ ਅਗਲੀ ਖ਼ਬਰ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਜਨਤਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਆਲੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।