18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹਲਕਾ ਇੰਚਾਰਜ ਪੰਨੂੰ ਨੇ ਯੁੱਧ ਨਸ਼ਿਆਂ ਵਿਰੁੱਧ ਬਣਾਏ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਸਨਮਾਨਿਤ ਕੀਤਾ

ਅਜੀਤ ਡੈਸਕ 21-09-2025
ਫਤਹਿਗੜ੍ਹ ਚੂੜੀਆਂ, 20 ਸਤੰਬਰ (ਅਵਤਾਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਹਿੱਤਾਂ ਲਈ ਉਸਾਰੂ ਕਦਮ ਚੁੱਕੇ ਹਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰ ਰਹੀ ਨਸ਼ਿਆਂ ਦੀ ਅਲਾਮਤ ਨੂੰ ਜੜਾਂ ਤੋਂ ਮੁਕਾਉਣ ਲਈ ਪੰਜਾਬ ਸਰਕਾਰ ਚੰਗੀ ਕਾਰਗੁਜ਼ਾਰੀ ਨਿਭਾ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਯੁੱਧ ਨਸ਼ਿਆਂ ਵਿਰੁੱਧ ਬਣਾਏ ਗਏ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਦੀ ਬਜਾਏ ਉਤਸ਼ਾਹਿਤ ਕੀਤਾ, ਜਿਸ ਕਰ ਕੇ ਪੰਜਾਬ ਦੀ ਨੌਜਵਾਨੀ ਰਾਹੋਂ ਕੁਰਾਹੇ ਪੈ ਗਈ ਅਤੇ ਨਸ਼ਿਆਂ ਦੀ ਖੇਪ ਹਰ ਘਰ ਦੀਆਂ ਬਰੂਹਾਂ ਤੱਕ ਪਹੁੰਚ ਗਈ ਸੀ | ਇਸ ਮੌਕੇ ਬੁਲਾਰਿਆਂ ਵਿਚ ਉਪ ਜ਼ਿਲ੍ਹਾ ਕੋਆਰਡੀਨੇਟਰ ਅਰਸ਼ਦੀਪ ਸਿੰਘ, ਹਲਕਾ ਕੋਆਰਡੀਨੇਟਰ ਕਰਮਜੀਤ ਸਿੰਘ, ਉਪ ਕੁਆਰਡੀਨੇਟਰ ਗੁਰਪ੍ਰਤਾਪ ਸਿੰਘ ਅਤੇ ਉਪ ਕੋਆਰਡੀਨੇਟਰ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਜਿੱਥੇ ਉਨ੍ਹਾਂ ਪਹਿਲਾਂ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਵੱਡੀ ਮਿਹਨਤ ਕੀਤੀ ਹੈ, ਆਉਣ ਵਾਲੇ ਸਮੇਂ ਵਿਚ ਹਰ ਇਕ ਡਿਊਟੀ ਤਨਦੇਹੀ ਨਾਲ ਦਿੱਤੀ ਜਾਵੇਗੀ | ਇਸ ਮੌਕੇ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਗਗਨਦੀਪ ਸਿੰਘ ਹਲਕਾ ਸੰਗਠਨ ਇੰਚਾਰਜ, ਰਘਬੀਰ ਸਿੰਘ ਅਠਵਾਲ, ਮਲਜਿੰਦਰ ਸਿੰਘ, ਹਰਦੀਪ ਸਿੰਘ ਦਮੋਦਰ, ਰਾਜਦਵਿੰਦਰ ਸਿੰਘ ਮੰਜਿਆਂਵਾਲੀ, ਰਵਿੰਦਰ ਸਿੰਘ ਗਿੱਲ, ਹਰਪ੍ਰੀਤ ਸਿੰਘ ਕੋਟ ਖਜਾਨਾ ਤੋਂ ਇਲਾਵਾ ਨਵੇਂ ਬਣੇ ਬਲਾਕ ਪ੍ਰਧਾਨਾਂ ਵਿਚ ਪਰਮਜੀਤ ਸਿੰਘ ਬਾਠ, ਆਸਾਰ ਭੱਟੀ, ਬਲਦੇਵ ਸਿੰਘ, ਜਗਨੂਰ ਸਿੰਘ, ਜੋਬਨਜੀਤ ਸਿੰਘ, ਹਰਮੀਤ ਸਿੰਘ, ਜਸਪਾਲ ਸਿੰਘ ਟਿੰਕੂ, ਮਨਦੀਪ ਸਿੰਘ ਬੱਲ, ਰਜਿੰਦਰ ਸਿੰਘ, ਮਨਜਿੰਦਰ ਸਿੰਘ ਬਹਾਦਰਪੁਰ, ਸ਼ਰਨਜੀਤ ਸਿੰਘ ਨਵਾਂ ਪਿੰਡ ਮਿਲਖੀਵਾਲ, ਸੁਰਜਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨਾਂ ਨੇ ਬਜ਼ੁਰਗਾਂ ਨੂੰ ਪੁਰਾਤਨ ਵਿਰਸੇ ਦੇ ਆਧਾਰ 'ਤੇ ਨਹਿਰ ਕਿਨਾਰੇ ਬਣਾ ਕੇ ਦਿੱਤੀ ਆਲੀਸ਼ਾਨ ਸੱਥ ਅਗਲੀ ਖ਼ਬਰ ਸੰਗਠਨ ਸਿਰਜਣ ਅਭਿਆਨ ਤਹਿਤ ਅੱਡਾ ਅੱਚਲ ਸਾਹਿਬ ਵਿਖੇ ਕਾਂਗਰਸੀ ਵਰਕਰਾਂ ਦਾ ਵੱਡਾ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।