ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 30 ਅਗਸਤ ਦਿਨ ਸਨਿਚਰਵਾਰ ਨੂੰ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ | ਇਸ ਸਬੰਧੀ ਉਨ੍ਹਾਂ ਦੇ ਓ.ਐੱਸ.ਡੀ. ਸਤਿੰਦਰਜੀਤ ਸਿੰਘ ਮੰਟਾ ਨੇ ਦੱਸਿਆ ਕਿ ਸ. ਸੁਖਬੀਰ ਸਿੰਘ ਬਾਦਲ ਸਵੇਰੇ 11 ਵਜੇ ਮੁਹਾਰ ਜਮਸ਼ੇਰ ਅਤੇ ਨੂਰਸ਼ਾਹ ਪਿੰਡਾਂ ਅੰਦਰ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਜਾਣਨਗੇ |