ਜਲਾਲਾਬਾਦ, 29 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ ਸਰਹੱਦੀ ਖੇਤਰ ਦੇ ਪਿੰਡ ਚੱਕ ਬਜੀਦਾ ਉਰਫ਼ ਟਾਹਲੀ ਵਾਲਾ ਵਿਖੇ 536 ਗਰਾਮ ਹੈਰੋਇਨ ਬਰਾਮਦ ਹੋਣ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਇੰਸਪੈਕਟਰ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਬੀ.ਐੱਸ.ਐਫ. ਦੀ 65 ਬਟਾਲੀਅਨ ਦੇ ਇੰਸਪੈਕਟਰ ਮਨੋਜ ਕੁਮਾਰ ਰਾਉਤ ਬੀ.ਐੱਸ.ਐਫ. ਬੀ.ਓ.ਪੀ. ਟਾਹਲੀ ਵਾਲਾ ਜਾਣਕਾਰੀ ਦਿੱਤੀ ਗਈ ਕਿ ਚੱਕ ਬਜੀਦਾ ਉਰਫ਼ ਟਾਹਲੀ ਵਾਲਾ ਦੇ ਖੇਤਾਂ 'ਚ ਹੈਰੋਇਨ ਬਰਾਮਦ ਹੋਈ ਹੈ, ਜੋ ਬੀ.ਐੱਸ.ਐਫ. ਵਲੋਂ ਹੈਰੋਇਨ ਬਰਾਮਦ ਕਰਨ ਉਪਰੰਤ ਥਾਣਾ ਸਦਰ ਜਲਾਲਾਬਾਦ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਤੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |