29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭਾਗ ਸਿੰਘ ਖ਼ਾਲਸਾ ਕੰਨਿਆ ਕਾਲਜ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ

ਅਜੀਤ ਡੈਸਕ 30-08-2025
ਅਬੋਹਰ, 29 ਅਗਸਤ (ਸੁਖਜੀਤ ਸਿੰਘ ਬਰਾੜ/ਤੇਜਿੰਦਰ ਸਿੰਘ ਖ਼ਾਲਸਾ)-ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਦੇ ਐਨ.ਐੱਸ.ਐੱਸ ਯੂਨਿਟ ਤੇ ਸਰੀਰਕ ਸਿੱਖਿਆ ਵਿਭਾਗ ਵਲੋਂ ਚੇਅਰਮੈਨ ਗੁਰਲਾਲ ਸਿੰਘ ਬਰਾੜ ਫਤਣ ਵਾਲਾ ਦੀ ਅਗਵਾਈ ਹੇਠ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਵਜੋਂ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ.ਬਲਜੀਤ ਕੌਰ ਸਿੱਧੂ, ਕੋਆਰਡੀਨੇਟਰ ਡਾ. ਵਰਿੰਦਰ ਕੌਰ, ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਇਕਬਾਲ ਕੌਰ, ਇਤਿਹਾਸ ਵਿਭਾਗ ਦੇ ਮੁਖੀ ਡਾ. ਰਿਪਨਦੀਪ ਕੌਰ ਭੁੱਲਰ ਤੇ ਐਨ.ਐੱਸ.ਐੱਸ ਦੇ ਵਲੰਟੀਅਰਜ਼ ਨੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦਾ ਪ੍ਰਣ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਬੈਡਮਿੰਟਨ ਖੋ-ਖੋ, ਰੇਸ, ਰੱਸੀ ਟੱਪਣਾ ਵੱਖ-ਵੱਖ ਗਤੀਵਿਧੀਆਂ 'ਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਇਨ੍ਹਾਂ ਗਤੀ ਵਿਧੀਆਂ 'ਚੋਂ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਤੇ ਕਾਲਜ ਵਲੋਂ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ | ਪ੍ਰੋਗਰਾਮ ਮੁਖੀ ਨੇ ਬੱਚਿਆਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਵੱਧ ਤੋਂ ਵੱਧ ਅਜਿਹੀਆਂ ਗਤੀਵਿਧੀਆਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤੇ ਨਾਲ ਹੀ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਇਕਬਾਲ ਕੌਰ ਨੇ ਵਿਦਿਆਰਥੀਆਂ ਨੰੂ ਜੀਵਨ 'ਚ ਖੇਡਾਂ ਦੇ ਮਹੱਤਵ ਦੀ ਜਾਣਕਾਰੀ ਦਿੰਦਿਆਂ ਹੋਇਆਂ ਰੋਜ਼ਾਨਾ ਜੀਵਨ 'ਚ ਅਜਿਹੀਆਂ ਕਿਰਿਆਵਾਂ ਕਰਨ ਲਈ ਪ੍ਰੇਰਿਤ ਕੀਤਾ | ਜੋ ਸਿਹਤਮੰਦ ਜੀਵਨ ਦੀਆਂ ਨਿਸ਼ਾਨੀ ਹੁੰਦੀਆਂ ਹਨ | ਅੰਤ 'ਚ ਪਿ੍ੰਸੀਪਲ ਡਾ.ਹਰਪ੍ਰੀਤ ਕੌਰ ਅÏਲਖ ਨੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ, ਸਰੀਰਕ ਸਿੱਖਿਆ ਵਿਭਾਗ ਅਤੇ ਵਲੰਟੀਅਰਜ਼ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਸਾਲ 2025 ਦੇ ਝੋਨਾ ਸੀਜ਼ਨ 'ਚ 1509 ਝੋਨੇ ਦੀ ਮੰਡੀ 'ਚ ਆਈ ਪਹਿਲੀ ਢੇਰੀ ਅਗਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਵਲੋਂ ਹਲਕਾ ਬੱਲੂਆਣਾ ਦੇ ਬਲਾਕ ਤੇ ਬੂਥ ਪੱਧਰੀ ਕਮੇਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।