ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਖ਼ੁਸ਼ੀ ਫਾੳਾੂਡੇਸ਼ਨ ਦੇ ਚੇਅਰਪਰਸਨ ਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਵਨਾ ਹੜ੍ਹ ਪੀੜਤਾਂ ਦੀ ਸਾਰ ਤੇ ਮਦਦ ਕਰਨ ਲਈ ਢਾਣੀਆਂ ਤੱਕ ਪਹੁੰਚ ਰਹੇ ਹਨ | ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੇ ਵਿਚਕਾਰ ਜਾ ਕੇ ਜ਼ਰੂਰੀ ਵਸਤਾਂ ਮੁਹੱਈਆ ਕਰਵਾ ਰਹੇ ਹਨ ਤਾਂ ਜੋ ਇਸ ਅÏਖੀ ਘੜੀ ਨੂੰ ਹੌਂਸਲੇ ਨਾਲ ਪਾਰ ਕੀਤਾ ਜਾ ਸਕੇ | ਖ਼ੁਸ਼ਬੂ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੁਸ਼ਕਿਲ ਸਮੇਂ 'ਚ ਹੜ੍ਹ ਪੀੜਤਾਂ ਦਾ ਸਹਾਰਾ ਬਣਨ ਦੀ ਲੋੜ ਹੈ ਤੇ ਸਭ ਨੂੰ ਅੱਗੇ ਆਉਂਦਿਆਂ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹ ਢਾਣੀ ਮੋਹਨਾ ਰਾਮ ਵਿਖੇ ਪਹੁੰਚ ਕੇ ਅÏਰਤਾਂ ਦੀਆਂ ਜ਼ਰੂਰੀ ਵਸਤਾਂ ਜਿਸ ਵਿਚ ਸੈਨੇਟਰੀ ਨੈਪਕਿਨ, ਸੁੱਕਾ ਰਾਸ਼ਨ, ਰਾਸ਼ਨ ਕਿੱਟਾਂ, ਦਵਾਈਆਂ ਤੇ ਜੇ.ਸੀ.ਬੀ.ਲਈ ਡੀਜ਼ਲ ਮੁਹੱਈਆ ਕਰਵਾਇਆ ਹੈ | ਉਨ੍ਹਾਂ ਕਿਹਾ ਕਿ ਉਹ ਹੜ੍ਹ ਪੀੜਤ ਲੋਕਾਂ ਦੇ ਨਾਲ ਹਨ, ਚਾਹੇ ਉਹ ਅਜੇ ਪਿੰਡ, ਢਾਣੀਆਂ ਵਿਚ ਹਨ ਜਾਂ ਰਾਹਤ ਕੇਂਦਰਾਂ ਵਿਚ ਪਹੁੰਚੇ ਹਨ, ਸਭਨਾਂ ਦੀ ਮਦਦ ਲਈ ਉਹ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕਾਰਜਸ਼ੀਲ ਹਨ ਉੱਥੇ ਸਮਾਜ ਸੇਵੀ ਸੰਸਥਾਵਾਂ ਤੇ ਉਨ੍ਹਾਂ ਦੀ ਫਾਊਾਡੇਸ਼ਨ ਵੀ ਲਗਾਤਾਰ ਲੋਕਾਂ ਲਈ ਸਹਾਈ ਬਣ ਰਹੀ ਹੈ | ਉਨ੍ਹਾਂ ਸੰਸਥਾਵਾਂ ਦਾ ਧੰਨਵਾਦ ਪ੍ਰਗਟ ਕੀਤਾ ਹੈ ਕਿ ਜੋ ਇਨ੍ਹਾਂ ਲੋਕਾਂ ਲਈ ਆਪਣਾ ਯੋਗਦਾਨ ਪਾ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਕਾਰਨਾਂ ਕਰਕੇ ਪਿੰਡਾਂ ਢਾਣੀਆਂ ਵਿਚ ਜਾ ਕੇ ਆਵਾਜਾਈ ਨੂੰ ਪ੍ਰਭਾਵਿਤ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪਾਣੀ ਦੀ ਮਾਰ ਹੇਠ ਆਏ ਲੋਕਾਂ ਦੇ ਹਮਦਰਦੀ ਬਣੀਏ ਤਾਂ ਜੋ ਇਸ ਅÏਖੇ ਸਮੇਂ ਵਿਚ ਉਨ੍ਹਾਂ ਨੂੰ ਹੋਰ ਪ੍ਰੇਸ਼ਾਨੀ ਨਾ ਹੋਵੇ | ਉਨ੍ਹਾਂ ਕਿਹਾ ਕਿ ਛੋਟੇ ਬੱਚੇ, ਬਜ਼ੁਰਗ, ਮਾਵਾਂ ਆਦਿ ਸਭ ਦੀ ਸਿਹਤ ਤੇ ਸੁਰੱਖਿਆ ਲਈ ਉਹ ਲਗਾਤਾਰ ਮਦਦ ਮੁਹੱਈਆ ਕਰਵਾਉਂਦੇ ਰਹਿਣਗੇ | ਇਸ ਮੌਕੇ ਸੁਤੰਤਰ ਪਾਠਕ ਪਿ੍ੰਸੀਪਲ ਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ |