28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਨਵੇਂ ਬਣੇ ਅਕਾਲੀ ਦਲ ਦੇ ਆਗੂਆਂ ਨੇ ਹੜ੍ਹ ਪੀੜਤਾਂ ਤੱਕ ਪਹੁੰਚਾਏ ਸਾਈਲੇਜ ਦੇ 2 ਟਰੱਕ

ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਬਣੀ ਪੰਜ ਮੈਂਬਰੀ ਕਮੇਟੀ ਵਲੋਂ ਨਵੀਂ ਭਰਤੀ ਤੋਂ ਬਾਅਦ ਹੋਂਦ ਵਿਚ ਆਏ ਨਵੇਂ ਅਕਾਲੀ ਦਲ ਦੀ ਫ਼ਾਜ਼ਿਲਕਾ ਜ਼ਿਲ੍ਹੇ ਦੀ ਟੀਮ ਨੇ ਦੋ ਕੈਂਟਰ ਸਾਈਲੇਜ (ਪੱਠਿਆਂ ਦਾ ਅਚਾਰ) ਸਰਹੱਦੀ ਖੇਤਰ ਦੇ ਲੋਕਾਂ ਨੂੰ ਵੰਡਿਆ ਹੈ | ਇਸ ਮੌਕੇ 'ਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਚਰਨ ਸਿੰਘ, ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਇਕਬਾਲ ਸਿੰਘ ਭੁੱਲਰ, ਬਲਦੇਵ ਸਿੰਘ ਮੰਮੁਖੇੜਾ, ਬਚਿੱਤਰ ਸਿੰਘ ਵਿਰਕ, ਜਥੇਦਾਰ ਗੁਰਲਾਲ ਸਿੰਘ ਖ਼ਾਲਸਾ, ਇਕਬਾਲ ਸਿੰਘ ਸਾਬਕਾ ਸਰਪੰਚ ਕਮਾਲ ਵਾਲਾ, ਗੁਰਮੀਤ ਸਿੰਘ ਗੋਗੀ, ਮਿਸ਼ਪਿੰਦਰ ਸਿੰਘ, ਰਾਜਿੰਦਰ ਸਿੰਘ ਗਰੇਵਾਲ, ਨਰੈਣ ਸਿੰਘ ਮੌਜਮ, ਸੁੱਚਾ ਸਿੰਘ ਕੰਧਵਾਲਾ ਆਦਿ ਹਾਜ਼ਰ ਸਨ ਨੇ ਕਿਹਾ ਕਿ ਉਹ ਹੜ੍ਹ ਪੀੜਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ | ਜਿਸ ਇਲਾਕੇ ਵਿਚ ਜਿਸ ਚੀਜ਼ ਦੀ ਜ਼ਿਆਦਾ ਜ਼ਰੂਰਤ ਹੁੰਦੀ ਹੈ, ਉਹ ਉਸ ਇਲਾਕੇ ਵਿਚ ਪੁੱਜਦੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਹਰ ਦੁੱਖ ਨੂੰ ਆਪਣਾ ਸਮਝ ਕੇ ਅੱਗੇ ਵਧਿਆ ਹੈ ਅਤੇ ਹੁਣ ਵੀ ਜਿੰਨੀ ਹੋ ਸਕੀ ਹੜ੍ਹ ਪੀੜਿਤ ਪਰਿਵਾਰਾਂ ਦੀ ਮਦਦ ਕਰੇਗਾ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡ ਤੇਜਾ ਰੁਹੇਲਾ ਪਹੁੰਚੇ ਹਰਦੀਪ ਢਾਕਾ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਢਾਣੀਆਂ ਤੱਕ ਸਾਰ ਲੈਣ ਪਹੁੰਚੇ ਮੈਡਮ ਖ਼ੁਸ਼ਬੂ ਸਵਨਾ ਢਾਣੀ ਮੋਹਨਾ ਰਾਮ ਵਿਖੇ ਮੁਹੱਈਆ ਕਰਵਾਈਆਂ ਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।