28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ 19ਵੇਂ ਐਡੀਸ਼ਨ ਦੀਆਂ ਤਿਆਰੀਆਂ ਸ਼ੁਰੂ-ਚੇਅਰਮੈਨ ਗਿਲਹੋਤਰਾ

ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਹਰ ਸਾਲ ਆਯੋਜਿਤ ਕੀਤੇ ਜਾਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ 19ਵੇਂ ਐਡੀਸ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਹਰ ਸਾਲ ਦੀ ਤਰ੍ਹਾਂ, ਇਸ ਸਾਲ ਵੀ ਦਸੰਬਰ ਦੇ ਮਹੀਨੇ ਦੌਰਾਨ ਪਾਈ ਟੈਕਸ ਆਯੋਜਿਤ ਕੀਤਾ ਜਾਵੇਗਾ | ਪੀ.ਐੱਚ.ਡੀ. ਸੀ.ਸੀ.ਆਈ ਪੰਜਾਬ ਚੈਪਟਰ ਦੇ ਚੇਅਰਮੈਨ ਕਰਨ ਗਿਲਹੋਤਰਾ ਦੀ ਅਗਵਾਈ ਹੇਠ ਚੈਂਬਰ ਦੇ ਇੱਕ ਵਫ਼ਦ ਨੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨਾਲ ਇਨਵੇਟਸ ਪੰਜਾਬ ਦੇ ਆਫ਼ਿਸ ਵਿਚ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਉਦਯੋਗ ਅਤੇ ਵਣਜ ਸਕੱਤਰ ਕਮਲ ਕਿਸ਼ੋਰ ਯਾਦਵ, ਪੀ.ਐੱਚ.ਡੀ ਵੱਲੋਂ ਰਿਜਨਲ ਡਾਇਰੈਕਟਰ ਭਾਰਤੀ ਸੂਦ ਅਤੇ ਰੈਜ਼ੀਡੈਂਟ ਐਗਜ਼ੀਕਿਊਟਿਵ ਪੁੰਨੀਆ ਭਾਟੀਆ ਮੌਜੂਦ ਰਹੇ | ਕਰਨ ਗਿਲਹੋਤਰਾ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਉਦਯੋਗਿਕ ਕਮੇਟੀਆਂ ਦੇ ਗਠਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਪੰਜਾਬ ਵਿਚ ਪਹਿਲੀ ਵਾਰ ਹੋਇਆ ਹੈ ਜਦੋਂ ਉਦਯੋਗਿਕ ਨੀਤੀ ਬਣਾਉਣ ਲਈ ਉਦਯੋਗਪਤੀਆਂ ਦੀ ਰਾਏ ਲਈ ਜਾ ਰਹੀ ਹੈ | ਗਿਲਹੋਤਰਾ ਨੇ ਉਦਯੋਗ ਮੰਤਰੀ ਨੂੰ ਪਾਈ ਟੈਕਸ ਦੇ ਨਾਲ-ਨਾਲ ਪੀ.ਐੱਚ.ਡੀ.ਸੀ.ਸੀ.ਆਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਲੱਖਾਂ ਲੋਕ ਇਸ ਪ੍ਰੋਗਰਾਮ ਵਿਚ ਸ਼ਾਮਲ ਹੁੰਦੇ ਹਨ | ਪਾਈ ਟੈਕਸ ਰਾਹੀਂ ਕਾਰੋਬਾਰੀਆਂ ਨੂੰ ਅਜਿਹਾ ਪਲੇਟਫ਼ਾਰਮ ਪ੍ਰਦਾਨ ਕੀਤਾ ਜਾਂਦਾ ਹੈ ਜਿੱਥੇ ਉਹ ਆਪਣੇ ਨਵੇਂ ਉਤਪਾਦ ਲਾਂਚ ਕਰ ਸਕਦੇ ਹਨ | ਵੱਡੇ ਬਦਲਾਅ ਦਾ ਜ਼ਿਕਰ ਕਰਦਿਆਂ ਕਰਨ ਗਿਲਹੋਤਰਾ ਨੇ ਕਿਹਾ ਕਿ ਪਹਿਲਾਂ ਜਿੱਥੇ ਪੰਜਾਬ ਦੇ ਉਦਯੋਗਪਤੀ ਆਪਣੇ ਕਿਸੇ ਵੀ ਉਤਪਾਦ ਨੂੰ ਮਾਰਕੀਟ ਵਿਚ ਲਾਂਚ ਕਰਨ ਲਈ ਦੇਸ਼ ਦੀ ਰਾਜਧਾਨੀ ਦਿੱਲੀ ਜਾਂਦੇ ਸਨ, ਹੁਣ ਪਾਈ ਟੈਕਸ ਦੌਰਾਨ ਵੀ ਉਤਪਾਦ ਪੰਜਾਬ ਦੀ ਮਾਰਕੀਟ ਵਿਚ ਉਤਾਰੇ ਜਾ ਰਹੇ ਹਨ | ਕੈਬਨਿਟ ਮੰਤਰੀ ਨੇ ਪੀ.ਐੱਚ.ਡੀ.ਸੀ.ਸੀ.ਆਈ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ, ਉੱਥੇ ਹੀ ਉਦਯੋਗਿਕ ਨੀਤੀ ਨੂੰ ਵੀ ਸਰਲ ਬਣਾਇਆ ਗਿਆ ਹੈ | ਜੋ ਉਦਯੋਗਪਤੀ ਪੰਜਾਬ ਵਿਚ ਆਪਣਾ ਕਾਰੋਬਾਰ ਵਧਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਹਰ ਤਰ੍ਹਾਂ ਦੀ ਕਲੀਅਰੈਂਸ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਉਹ ਖ਼ੁਦ ਇਸ ਵਾਰ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ ਅਤੇ ਉਨ੍ਹਾਂ ਦਾ ਵਿਭਾਗ ਵੀ ਇਸ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲਵੇਗਾ |
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦਿਵਸ ਨੂੰ ਸਮਰਪਿਤ ਅੱਜ ਸਜਾਏ ਜਾਣਗੇ ਦੀਵਾਨ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ ਸਟਾਫ਼ ਵਲੋਂ ਹੜ੍ਹ ਪੀੜਤਾਂ ਲਈ ਭੇਜੇ 400 ਰਾਹਤ ਸਮੱਗਰੀ ਦੇ ਪੈਕਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।