28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦਿਵਸ ਨੂੰ ਸਮਰਪਿਤ ਅੱਜ ਸਜਾਏ ਜਾਣਗੇ ਦੀਵਾਨ

ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ(ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਅੰਦਰ 30 ਅਗਸਤ ਦੀ ਰਾਤਰੀ ਨੂੰ ਸੰਗਤਾਂ ਵਲੋਂ ਬੜੇ ਸ਼ਰਧਾ ਪੂਰਵਕ ਮਨਾਏ ਜਾ ਰਹੇ ਹਨ | ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਜਸਪ੍ਰੀਤ ਸਿੰਘ, ਭਾਈ ਹਰਸਿਮਰਨਜੀਤ ਸਿੰਘ, ਬੀਬੀ ਤਿ੍ਪਤ ਕੌਰ ਦੇ ਜਥਿਆਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਪੁੱਜ ਰਹੇ ਭਾਈ ਭੁਪਿੰਦਰ ਸਿੰਘ ਦਾ ਰਾਗੀ ਜਥਾ ਕਥਾ ਕੀਰਤਨ ਦਾ ਪ੍ਰਵਾਹ ਚਲਾਏਗਾ | ਸਮਾਪਤੀ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਣਗੇ |
ਪਿਛਲੀ ਖ਼ਬਰ ਪੰਜਾਬ 'ਚ ਆਏ ਹੜ੍ਹ ਸਰਕਾਰ ਦੀ ਗੈਰ ਜ਼ਿੰਮੇਵਾਰਾਨਾ ਨੀਤੀ ਦਾ ਨਤੀਜਾ : ਰਾਜਾ ਵੜਿੰਗ ਅਗਲੀ ਖ਼ਬਰ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਦੇ 19ਵੇਂ ਐਡੀਸ਼ਨ ਦੀਆਂ ਤਿਆਰੀਆਂ ਸ਼ੁਰੂ-ਚੇਅਰਮੈਨ ਗਿਲਹੋਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।