28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨੁੱਖਾਂ ਦੇ ਨਾਲ ਜਾਨਵਰਾਂ ਦੀ ਵੀ ਕੀਤੀ ਜਾ ਰਹੀ ਹੈ ਰੈਸਕਿਊ

ਅਜੀਤ ਡੈਸਕ 30-08-2025
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵੱਲੋਂ ਜਿੱਥੇ ਹੜ੍ਹ ਪ੍ਰਭਾਵਿਤ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਮਨੁੱਖੀ ਆਬਾਦੀ ਨੂੰ ਕਿਸ਼ਤੀਆਂ ਅਤੇ ਟਰੈਕਟਰ ਟਰਾਲੀਆਂ ਰਾਹੀਂ ਰੈਸਕਿਊ ਕਰਕੇ ਰਾਹਤ ਕੈਂਪਾਂ ਵਿਚ ਭੇਜਿਆ ਜਾ ਰਿਹਾ ਹੈ ਉੱਥੇ ਹੀ ਜਾਨਵਰਾਂ ਨੂੰ ਵੀ ਸੁਰੱਖਿਅਤ ਬਾਹਰ ਕੱਢਣ ਲਈ ਟੀਮਾਂ ਕੰਮ ਕਰ ਰਹੀਆਂ ਹਨ | ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਸੁੱਚਾ ਸਿੰਘ ਸਪੁੱਤਰ ਠਾਕਰ ਸਿੰਘ ਵਾਸੀ ਦੋਨਾ ਨਾਨਕਾ ਤੋਂ ਸੂਚਨਾ ਮਿਲੀ ਸੀ ਕਿ ਉਸ ਦੀ ਮੱਝ ਬਿਮਾਰ ਹੈ ਅਤੇ ਉਸ ਨੰੂ ਤੁਰੰਤ ਅਪਰੇਸ਼ਨ ਦੀ ਲੋੜ ਹੈ | ਜਿਸ ਤੇ ਪਸ਼ੂ ਪਾਲਨ ਵਿਭਾਗ ਦੀ ਟੀਮ ਵੱਲੋਂ ਡਿਪਟੀ ਡਾਇਰੈਕਟਰ ਮਨਦੀਪ ਸਿੰਘ ਦੀ ਦੇਖਰੇਖ ਹੇਠ ਟਰੈਕਟਰ ਟਰਾਲੀ ਰਾਹੀਂ ਇਸ ਮੱਝ ਨੂੰ ਹੜ੍ਹ ਪ੍ਰਭਾਵਿਤ ਖੇਤਰ ਤੋਂ ਬਾਹਰ ਸੁਰੱਖਿਅਤ ਲਿਆਂਦਾ ਅਤੇ ਉਸ ਤੋਂ ਬਾਅਦ ਇਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਡਾ ਮਨਦੀਪ ਸਿੰਘ ਨੇ ਕਿਹਾ ਕਿ ਮੱਝ ਦੀ ਲੱਤ ਟੁੱਟੀ ਹੋਈ ਹੈ ਅਤੇ ਵਿਭਾਗ ਇਸ ਦਾ ਅਗਲੇਰਾ ਇਲਾਜ ਕਰ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਪਸ਼ੂ ਪਾਲਨ ਵਿਭਾਗ ਵੱਲੋਂ ਹੁਣ ਤੱਕ ਸਰਹੱਦੀ ਪਿੰਡਾਂ ਵਿਚ 1404 ਜਾਨਵਰਾਂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ ਹੈ | ਦੂਜੇ ਪਾਸੇ ਸਰਹੱਦ ਤੇ ਤਾਇਨਾਤ ਬੀ.ਐੱਸ.ਐਫ ਦੇ ਸੂਈਏ ਕੁੱਤਿਆਂ ਨੂੰ ਵੀ ਐਨ.ਡੀ.ਆਰ.ਐਫ ਦੀਆਂ ਟੀਮਾਂ ਦੇ ਮਾਰਫ਼ਤ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ |
ਪਿਛਲੀ ਖ਼ਬਰ ਫ਼ਾਜ਼ਿਲਕਾ ਹੜ੍ਹ ਪੀੜਤਾਂ ਲਈ 2 ਟਰੱਕ ਰਾਸ਼ਨ ਸਮੱਗਰੀ ਲੈ ਕੇ ਪੁੱਜੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਨੇ ਐਨ.ਡੀ.ਆਰ.ਐਫ਼ ਦੀ ਮਦਦ ਨਾਲ ਰੈਸਕਿਉ ਕੀਤੀ 90 ਸਾਲਾਂ ਮਾਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।