28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਇਲਾਕੇ ਦੇ ਹੜ੍ਹ ਤੇ ਮੀਂਹ ਪ੍ਰਭਾਵਿਤ ਪਿੰਡਾਂ 'ਚ ਅਕਾਲੀ ਦਲ ਵਲੋਂ ਸੇਵਾਵਾਂ ਜਾਰੀ

ਅਜੀਤ ਡੈਸਕ 30-08-2025
ਅਬੋਹਰ, 29 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਬੋਹਰ ਤੇ ਬੱਲੂਆਣਾ ਹਲਕੇ ਦੇ ਮੀਂਹ ਪ੍ਰਭਾਵਿਤ ਪਿੰਡਾਂ 'ਚ ਲਗਾਤਾਰ ਰਾਹਤ ਕਾਰਜ ਸੰਬੰਧੀ ਸੇਵਾਵਾਂ ਚੱਲ ਰਹੀਆਂ ਹਨ | ਜਿਸ ਤਹਿਤ ਬੀਤੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਲਾਕੇ ਦੇ ਪਿੰਡਾਂ 'ਚ ਪੰਪ ਤੇ ਪਾਈਪਾਂ ਵੰਡੀਆਂ ਗਈਆਂ ਸਨ | ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡਾਂ 'ਚ ਫੋਗਿੰਗ ਮਸ਼ੀਨ ਰਾਹੀਂ ਛਿੜਕਾਅ ਕਰਵਾ ਕੇ ਬਿਮਾਰੀਆਂ ਤੋਂ ਬਚਾਉਣ ਦਾ ਉਪਰਾਲਾ ਕੀਤਾ ਗਿਆ | ਇਸ ਦੇ ਨਾਲ ਹੀ ਪਾਰਟੀ ਵਲੋਂ ਪਸ਼ੂਆਂ ਦੇ ਲਈ ਹਰੇ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ | ਉਕਤ ਸ਼ਬਦ ਬੱਲੂਆਣਾ ਹਲਕੇ ਦੇ ਇੰਚਾਰਜ ਗੁਰਤੇਜ ਸਿੰਘ ਘੁੜਿਆਣਾ ਨੇ ਗੱਲਬਾਤ ਕਰਦੇ ਸਾਂਝੇ ਕੀਤੇ | ਇਲਾਕੇ 'ਚ ਹੜ੍ਹਾਂ ਦੀ ਮਾਰ ਆਉਣ ਕਾਰਨ ਗੁਰਤੇਜ ਸਿੰਘ ਘੁੜਿਆਣਾ ਨੇ ਆਪਣਾ ਜਨਮ ਦਿਨ ਵੀ ਬਿਲਕੁਲ ਸਾਦੇ ਢੰਗ ਨਾਲ ਆਪਣੇ ਘਰ ਹੀ ਕੇਕ ਕੱਟ ਕੇ ਮਨਾਇਆ | ਜਿਸ ਤਹਿਤ ਉਨ੍ਹਾਂ ਦੀ ਪਤਨੀ ਰਾਜਵੰਸ਼ ਕੌਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਨੰਬਰਦਾਰ ਗੁਰਦੀਪ ਸਿੰਘ ਬਹਾਵਵਾਲਾ, ਗੁਰਮੀਤ ਸਿੰਘ ਬਿੱਟੂ ਬੱਲੂਆਣਾ ਨੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਜਨਮਦਿਨ ਦੀ ਵਧਾਈ ਵੀ ਦਿੱਤੀ |
ਪਿਛਲੀ ਖ਼ਬਰ ਰਾਹਤ ਕੇਂਦਰ ਤੇ ਮਲੇਰੀਆ ਤੇ ਡੇਂਗੂ ਦੀ ਰੋਕਥਾਮ ਲਈ ਸਪਰੇ ਕਰਵਾਈ ਅਗਲੀ ਖ਼ਬਰ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਤੇ ਪਸ਼ੂਆਂ ਦੀ ਸਿਹਤ ਪੱਖੋਂ ਤੰਦਰੁਸਤੀ ਮੈਡੀਕਲ ਟੀਮਾਂ ਤਾਇਨਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।