ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦਿਨ ਰਾਤ ਦੀ ਪ੍ਰਵਾਹ ਨਾ ਕਰਦਿਆਂ ਹੋਇਆ ਕਿਸ਼ਤੀ 'ਤੇ ਸਵਾਰ ਹੋ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਰਾਹਤ ਸਮਗਰੀ ਲੈ ਕੇ ਪੁੱਜ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਸਮੇਂ ਪਾਣੀ ਦੀ ਮਾਰ ਹੇਠਾਂ ਆਏ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਕਰਨਾ ਮੇਰਾ ਮੁੱਖ ਕਾਰਜ ਹੈ 'ਤੇ ਜਿੰਨੀ ਦੇਰ ਸਥਿਤੀ ਆਮ ਵਾਂਗ ਨਹੀਂ ਹੋ ਜਾਂਦੀ ਉਹ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ | ਵਿਧਾਇਕ ਸਵਨਾ ਨੇ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਜੋ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹ ਉਨ੍ਹਾਂ ਦੇ ਇਸ ਅÏਖੇ ਸਮੇਂ ਵਿਚ ਸਹਾਈ ਬਣ ਕੇ ਰਾਹਤ ਸਮਗਰੀ ਉਨ੍ਹਾਂ ਤੱਕ ਪਹੁੰਚਾ ਰਹੇ ਹਨ| ਉਨ੍ਹਾਂ ਕਿਹਾ ਕਿ ਉਹ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਫੀਡ ਲੈ ਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਅÏਖੀ ਘੜੀ ਵਿਚ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਲੋਕਾਂ ਲਈ ਰਾਹਤ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ ਪਰ ਜੇ ਕੋਈ ਆਪਣਾ ਪਿੰਡ ਛੱਡ ਕੇ ਨਹੀਂ ਆਉਣਾ ਚਾਹੁੰਦਾ ਤਾਂ ਉਹ ਖ਼ੁਦ ਉਨ੍ਹਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣਗੇ | ਉਨ੍ਹਾਂ ਕਿਹਾ ਕਿ ਉਹ ਤੇ ਉਨ੍ਹਾਂ ਦੀ ਟੀਮ ਲਗਾਤਾਰ ਲੋਕਾਂ ਵਿਚ ਹੀ ਹਨ | ਜੇਕਰ ਕਿਸੇ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ |