28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਚੱਕ ਰੋੜਾਂ ਵਾਲਾ (ਤੰਬੂ ਵਾਲਾ) 'ਚ ਨਸ਼ਿਆਂ ਪ੍ਰਤੀ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 30-08-2025
ਜਲਾਲਾਬਾਦ, 29 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲਾਲਾਬਾਦ ਉਪਮੰਡਲ ਦੇ ਡੀ.ਐੱਸ.ਪੀ. ਜਤਿੰਦਰ ਸਿੰਘ ਦੀ ਰਹਿਨੁਮਾਈ ਹੇਠ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਦੇ ਤਹਿਤ ਥਾਣਾ ਵੈਰੋਕੇ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਸਵਾਰ ਸਿੰਘ ਵਲੋਂ ਪਿੰਡ ਚੱਕ ਰੋੜਾਂਵਾਲਾ (ਤੰਬੂਵਾਲਾ) ਵਿਖੇ ਨਸ਼ਿਆਂ ਪ੍ਰਤੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਏ.ਐੱਸ.ਆਈ. ਸਵਾਰ ਸਿੰਘ ਨੇ ਕਿਹਾ ਕਿ ਨਸ਼ਿਆਂ ਤੋਂ ਨੌਜਵਾਨ ਵਰਗ ਨੂੰ ਬਚਾਉਣ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ, ਉਹ ਛੱਡਣਾ ਚਾਹੁੰਦਾ ਹੈ ਤਾਂ ਉਹ ਆਪਣੇ ਪਿੰਡ ਦੇ ਸਰਪੰਚ ਜਾਂ ਪੁਲਸ ਨਾਲ ਤਾਲਮੇਲ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਸਮਾਜ ਵਿਰੋਧੀ ਅਨਸਰ ਜੋ ਨਸ਼ੇ ਦਾ ਕਾਰੋਬਾਰ ਕਰਦਾ ਹੈ, ਉਸ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ, ਉਸ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ, ਉਨ੍ਹਾਂ ਨੂੰ ਕਾਬੂ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੱਤਾ ਕਿ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਅਕਰਿਸ਼ਤ ਹੋਣ ਤਾਂ ਜੋ ਸਾਡਾ ਸਮਾਜ ਤਰੱਕੀ ਵੱਲ ਵੱਧ ਸਕੇ | ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਨਸ਼ਿਆਂ ਵਿਰੁੱਧ ਮੁਹਿੰਮ' ਦੇ ਤਹਿਤ ਨਸ਼ਿਆਂ ਵਿਚ ਠੱਲ੍ਹ ਪਈ ਹੈ | ਉਨ੍ਹਾਂ ਕਿਹਾ ਕਿ ਸਾਡੇ ਪਿੰਡ ਦੀ ਪੰਚਾਇਤ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਪਿੱਛੇ ਹੱਟ ਕੇ ਪੜ੍ਹਾਈ ਦੇ ਨਾਲ ਖੇਡਾਂ 'ਚ ਭਾਗ ਲੈਣ ਲਈ ਸੱਦਾ ਦਿੱਤਾ | ਇਸ ਮੌਕੇ ਗਰਾਮ ਪੰਚਾਇਤ ਦੇ ਸਰਪੰਚ, ਪੰਚ ਤੇ ਹੋਰ ਮੋਹਤਬਾਰ ਲੋਕ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਆਸ਼ਾ ਵਰਕਰਜ਼ ਤੇ ਫੈਸੀਲੇਟਰਸ ਸਾਂਝਾ ਮੋਰਚਾ ਪੰਜਾਬ ਦੇ ਰੋਸ ਪ੍ਰਦਰਸ਼ਨ ਨੂੰ ਮੁਲਾਜ਼ਮ-ਪੈਨਸ਼ਨਰ ਫੈਡਰੇਸ਼ਨ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।