ਫ਼ਾਜ਼ਿਲਕਾ, 30 ਅਗਸਤ(ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੇ ਦਰਦ ਨੂੰ ਸੁਣਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਲਈ ਪੰਜਾਬ ਸਰਕਾਰ ਮੁੱਖ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਹੈ | ਇਸ ਸਮੇਂ ਉਨ੍ਹਾਂ ਦੀ ਵੱਡੀ ਲੋੜ ਪਸ਼ੂਆਂ ਲਈ ਹਰਾ ਚਾਰਾ ਅਤੇ ਖਾਣ ਲਈ ਰਾਸ਼ਨ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਚਾਰੇ ਲਈ ਉਹ ਗੱਡੀਆਂ ਨਾਲ ਲੈ ਕੇ ਆਏ ਹਨ | ਜੋ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਦੀ ਟੀਮ ਪਿੰਡਾਂ ਵਿਚ ਰਹਿ ਕੇ ਜਿੱਥੇ ਰਾਸ਼ਨ ਦੀ ਲੋੜ ਹੈ ਉੱਥੇ ਰਾਸ਼ਨ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਦਰਿਆ ਦੇ ਨਾਲ ਬੰਨ੍ਹਾਂ 'ਤੇ ਵੀ ਮਾਈਨਿੰਗ ਸ਼ੁਰੂ ਕਰ ਦਿੱਤੀ | ਜਿਸ ਕਾਰਨ ਬੰਨ੍ਹ ਕਮਜ਼ੋਰ ਹੋ ਗਏ ਤੇ ਹੁਣ ਹੜ੍ਹਾਂ ਵਿਚ ਟੁੱਟ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੀਂਹ ਤੋਂ ਪਹਿਲਾਂ ਦਰਿਆਵਾਂ ਦੀ ਸਾਂਭ ਸੰਭਾਲ ਲਈ ਕੋਈ ਦਿਲਚਸਪੀ ਨਹੀਂ ਦਿਖਾਈ | ਉਨ੍ਹਾਂ ਕਿਹਾ ਕਿ ਮਾਧੋਪੁਰ ਡੈਮ ਦੀ ਕਮਜ਼ੋਰ ਸਥਿਤੀ ਬਾਰੇ ਅਧਿਕਾਰੀਆਂ ਨੇ ਸਰਕਾਰ ਤੋਂ ਪੱਕਿਆ ਕਰਨ ਲਈ ਪੈਸੇ ਦੀ ਮੰਗ ਕੀਤੀ ਸੀ, ਜੇਕਰ ਸਰਕਾਰ ਮਾਧੋਪੁਰ ਦੇ ਬੰਨ੍ਹ ਲਈ ਪੈਸੇ ਦੇ ਦਿੰਦੀ ਤਾਂ ਅੱਜ ਇਹ ਹਾਲਾਤ ਨਹੀਂ ਸਨ ਹੋਣੇ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਜਿਨ੍ਹਾਂ ਕਿਸਾਨਾਂ ਨੇ ਕਰਜ਼ਾ ਚੁੱਕਿਆ ਹੈ ਉਨ੍ਹਾਂ ਦੀ ਇਕ ਸਾਲ ਦਾ ਵਿਆਜ ਮੁਆਫ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਦ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਕੱਚੀਆਂ ਜ਼ਮੀਨਾਂ ਪੱਕੀਆਂ ਕੀਤੀਆਂ ਜਾਣਗੀਆਂ ਅਤੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਵਿਚ ਇਕ ਪ੍ਰਤੀਸ਼ਤ ਦਾ ਰਾਖਵਾਂਕਰਨ ਦੇਵਾਂਗਾ ਕਿਉਂਕਿ ਇਹ ਲੋਕ ਹੜ੍ਹਾਂ ਜਾਂ ਯੁੱਧ ਕਾਰਨ ਮਾੜਾ ਦੌਰ ਸਹਿੰਦੇ ਹਨ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸਤਿੰਦਰਜੀਤ ਸਿੰਘ ਮੰਟਾ, ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਜਥੇਦਾਰ ਗੁਰਪਾਲ ਸਿੰਘ ਗਰੇਵਾਲ, ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਸੰਪੂਰਨ ਸਿੰਘ ਹਲਕਾ ਇੰਚਾਰਜ, ਲਖਵਿੰਦਰ ਸਿੰਘ ਰੋਹੀਵਾਲਾ, ਪਰਮਜੀਤ ਸਿੰਘ ਵੈਰੜ, ਨਿਰਭੈ ਸਿੰਘ ਥੇਹ ਕਲੰਦਰ, ਤੇਜਵੰਤ ਸਿੰਘ ਟੀਟਾ, ਗੁਰਮੀਤ ਸਿੰਘ ਰਾਣੂ, ਸੁਖਪਾਲ ਸਿੰਘ ਥੇਹ ਕਲੰਦਰ, ਸੁਖਜਿੰਦਰ ਸਿੰਘ ਕੰਧਵਾਲਾ, ਸਤਨਾਮ ਸਿੰਘ ਢਿੱਪਾਂਵਾਲੀ, ਜਗਮੇਲ ਸਿੰਘ ਘੁੜਿਆਣਾ, ਬੱਬੀ ਖੋਸਾ ਆਦਿ ਅਕਾਲੀ ਦਲ ਦੇ ਆਗੂ ਹਾਜ਼ਰ ਸਨ |