15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

50 ਬੋਤਲਾਂ ਸ਼ਰਾਬ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ

ਅਜੀਤ ਡੈਸਕ 31-08-2025
ਜਲਾਲਾਬਾਦ, 30 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ 50 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਜਾਂਚ ਅਧਿਕਾਰੀ-ਕਮ-ਐਚ. ਸੀ. ਅਮਨਦੀਪ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਨ ਦੇ ਸੰਬੰਧ 'ਚ ਥਾਣਾ ਸਿਟੀ ਏਰੀਏ ਵਿਚ ਮੌਜੂਦ ਸੀ ਅਤੇ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਪਟੜੀ ਤੇ ਡਰੀਮ ਵਿਲਾ ਪੈਲੇਸ ਤੋਂ ਹਿਸਾਨਵਾਲਾ ਨੂੰ ਜਾ ਰਹੇ ਸੀ ਤਾਂ ਸੜਕ ਦੇ ਕਿਨਾਰੇ ਦਰੱਖ਼ਤ ਦੇ ਨਾਲ ਖੇਤਾਂ ਵਾਲੀ ਸਾਈਡ ਤੋਂ 50 ਬੋਤਲਾਂ ਸ਼ਰਾਬ ਬਰਾਮਦ ਹੋਈ | ਜਿਸ 'ਤੇ ਪੁਲਿਸ ਵਲੋਂ ਥਾਣਾ ਸਿਟੀ ਜਲਾਲਾਬਾਦ ਵਿਖੇ ਧਾਰਾ 61/1/14 ਆਬਕਾਰੀ ਐਕਟ ਤਹਿਤ ਅਣਪਛਾਤੇ ਵਿਅਕਤੀ ਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਕਾਰ ਚਾਲਕ ਨੂੰ ਦਰੜਨ ਵਾਲੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮਾਰਕੁੱਟ ਕਰਨ ਦੇ ਦੋਸ਼ 'ਚ ਇਕ ਵਿਰੁੱਧ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।