ਜਲਾਲਾਬਾਦ, 30 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਅਨੁਸੂਚਿਤ ਜਾਤ (ਐੱਸ.ਸੀ.) ਕਮਿਸ਼ਨ ਪੰਜਾਬ ਦੇ ਮੈਂਬਰ ਸ.ਗੁਰਪ੍ਰੀਤ ਸਿੰਘ ਇੱਟਾਂ ਵਾਲੀ ਵਲੋਂ ਕੁਲਵੰਤ ਸਿੰਘ ਧੂਰੀ (ਆਈ.ਏ.ਐੱਸ.) ਡਾਇਰੈਕਟਰ ਲੋਕਲ ਬਾਡੀ ਪੰਜਾਬ ਚੰਡੀਗੜ੍ਹ ਨਾਲ ਮੁਲਾਕਾਤ ਗਈ | ਇਸ ਦੌਰਾਨ ਦਫ਼ਤਰ ਵਿਚ ਪਹੁੰਚਣ ਤੇ ਡਾਇਰੈਕਟਰ ਕੁਲਵੰਤ ਸਿੰਘ ਵੱਲੋਂ ਮੈਂਬਰ ਐੱਸ.ਸੀ. ਕਮਿਸ਼ਨ ਦਾ ਸਵਾਗਤ ਕੀਤਾ ਅਤੇ ਇਸ ਮੁਲਾਕਾਤ ਦੌਰਾਨ ਐੱਸ.ਸੀ. ਕਮਿਸ਼ਨ ਦੇ ਮੈਂਬਰ ਸ. ਗੁਰਪ੍ਰੀਤ ਸਿੰਘ ਇੱਟਾਂ ਵਾਲੀ ਨੇ ਲੋਕਲ ਬਾਡੀ ਮਹਿਕਮੇ ਤੋਂ ਮਿਲਣ ਵਾਲੀਆਂ ਗ਼ਰੀਬਾਂ ਨੂੰ ਸਹੂਲਤਾਂ ਬਾਰੇ ਵਿਚਾਰ ਚਰਚਾ ਕੀਤੀ | ਜਿਸ ਤੇ ਸ਼੍ਰੀ ਕੁਲਵੰਤ ਸਿੰਘ ਧੂਰੀ ਡਾਇਰੈਕਟਰ ਲੋਕਲ ਬਾਡੀ ਪੰਜਾਬ ਚੰਡੀਗੜ੍ਹ ਨੇ ਕਿਹਾ ਕਿ ਮਹਿਕਮੇ ਵਿਚੋਂ ਵੀ ਸਹੂਲਤਾਂ ਐੱਸ.ਸੀ. ਪਰਿਵਾਰਾਂ ਲਈ ਬਣਦੀਆਂ ਹਨ, ਉਹ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਦੇਣ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਐੱਸ.ਸੀ. ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਦੇ ਪੀ.ਏ. ਹਰਜਿੰਦਰ ਸਿੰਘ ਵੀ ਮੌਜੂਦ ਸਨ | ਪੀ.ਏ. ਹਰਜਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਨਾਲ ਐੱਸ.ਸੀ. ਕਮਿਸ਼ਨਰ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਵਲੋਂ ਨਗਰ ਨਿਗਮ ਵਿਚ ਸੇਵਾਵਾਂ ਦੇਣ ਵਾਲੇ ਸਫ਼ਾਈ ਸੇਵਕਾਂ ਅਤੇ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ |