ਅਬੋਹਰ, 30 ਅਗਸਤ (ਸੁਖਜੀਤ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ 31 ਅਗਸਤ ਨੂੰ ਅਬੋਹਰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ | ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਤੇਜਪਾਲ ਸਿੰਘ ਕੁੰਡਲ ਨੇ ਕਿਹਾ ਕਿ ਇਕ ਅਗਸਤ ਨੂੰ ਭਾਰੀ ਮੀਂਹ ਬਾਅਦ ਆਏ ਹੜ੍ਹਾਂ ਨੇ ਇਲਾਕੇ ਦੇ ਪਿੰਡ ਦਲਮੀਰ ਖੇੜਾ, ਖੂਈਆਂ ਸਰਵਰ, ਪੱਟੀ ਬਿੱਲਾ, ਖੂਈ ਖੇੜਾ, ਰੁਕਨਪੁਰਾ, ਢਾਣੀ ਮਾਡਲਾਂ, ਦੌਲਤਪੁਰਾ, ਦੀਵਾਨ ਖੇੜਾ, ਸੈਦਾਂ ਵਾਲੀ, ਢੀਗਾਂਵਾਲੀ, ਗਿੱਦੜਾਂ ਵਾਲੀ ਆਦਿ ਦਰਜਨਾਂ ਪਿੰਡਾਂ 'ਚ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਕਰ ਦਿੱਤੀਆਂ ਸਨ | ਸੈਂਕੜੇ ਮਜ਼ਦੂਰਾਂ ਤੇ ਆਮ ਲੋਕਾਂ ਦੇ ਮਕਾਨ ਢਹਿ ਢੇਰੀ ਹੋ ਗਏ ਸਨ | ਇਕ ਮਹੀਨਾ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਵਲੋਂ ਅਬੋਹਰ ਹਲਕੇ ਦੇ ਉਕਤ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਇਕ ਵੀ ਪੈਸੇ ਦੀ ਮਦਦ ਹਾਲੇ ਤੱਕ ਨਹੀਂ ਕੀਤੀ ਗਈ | ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਮਾਨ ਦੁਪਹਿਰ ਬਾਅਦ ਤਿੰਨ ਵਜੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਤੇ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਸੁਣਨਗੇ |