ਫ਼ਾਜ਼ਿਲਕਾ, 30 ਅਗਸਤ (ਅਮਰਜੀਤ ਸ਼ਰਮਾ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਫ਼ਾਜ਼ਿਲਕਾ ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਹਿੱਸਾ ਲਿਆ | ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ ਨਵਦੀਪ ਕੁਮਾਰ ਤੇ ਸਹਾਇਕ ਪ੍ਰੋਫੈਸਰ ਹਰ ਅਵਤਾਰ ਸਿੰਘ ਨੇ ਦੱਸਿਆ ਕਿ ਇਹ 22ਵੀਂ ਪੰਜਾਬ ਸਟੇਟ ਜੂਨੀਅਰ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2 ਅਗਸਤ 2025 ਨੂੰ ਨਵਾਂ ਸ਼ਹਿਰ 'ਚ ਆਯੋਜਿਤ ਕੀਤੀ ਗਈ ਸੀ | ਇਸ 'ਚ ਨੈਸ਼ਨਲ ਡਿਗਰੀ ਕਾਲਜ ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀ ਜਸਮੀਤ ਸਿੰਘ ਨੇ ਲਾਈਟ ਐਂਡ ਲਾਈਟ ਕੰਟੈਕਟ ਈਵੈਂਟ 'ਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ | ਕਾਲਜ ਦੇ ਚੇਅਰਮੈਨ ਜਸਪਾਲ ਸਿੰਘ ਸੰਧੂ, ਸਮੁੱਚੀ ਮੈਨੇਜਮੈਂਟ ਤੇ ਕਾਰਜਕਾਰੀ ਪਿ੍ੰਸੀਪਲ ਡਾ. ਰਚਨਾ ਮਹਿਰੋਕ ਨੇ ਜੇਤੂ ਵਿਦਿਆਰਥੀ ਦਾ ਹੌਂਸਲਾ ਵਧਾਇਆ |