15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਨਿਆਂ ਪਹੁੰਚਿਆ ਹੜ੍ਹ ਪੀੜਤਾਂ ਦੇ ਦਰਵਾਜ਼ੇ ਤੱਕ-ਰਾਸ਼ਨ ਵੰਡ ਕੇ ਪ੍ਰਸ਼ਾਸਨ ਦੇ ਕੀਤੇ ਕੰਮਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 31-08-2025
ਫ਼ਾਜ਼ਿਲਕਾ, 30 ਅਗਸਤ(ਦਵਿੰਦਰ ਪਾਲ ਸਿੰਘ)-ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੀ ਅਗਵਾਈ ਹੇਠ, ਮੈਡਮ ਰੁਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਵਲੋਂ ਅੱਜ ਕਾਨੂੰਨੀ ਸੇਵਾਵਾਂ ਹੜ੍ਹ ਪੀੜਤਾਂ ਲਈ ਸਕੀਮ ਦੇ ਤਹਿਤ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡਣ ਦੀ ਕਾਰਵਾਈ ਕੀਤੀ ਗਈ | ਇਸ ਮੌਕੇ 'ਤੇ ਸ੍ਰੀ ਅਵਤਾਰ ਸਿੰਘ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫ਼ਾਜ਼ਿਲਕਾ, ਅਜੀਤਪਾਲ ਸਿੰਘ ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫ਼ਾਜ਼ਿਲਕਾ ਅਤੇ ਮੈਡਮ ਰੁਚੀ ਸਵਪਨ ਸ਼ਰਮਾ, ਮਾਣਯੋਗ, ਸਿਵਲ ਜੱਜ (ਐੱਸ.ਡੀ.)/ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ | ਮੈਡਮ ਰੁਚੀ ਸਵਪਨ ਸ਼ਰਮਾ, ਸਕੱਤਰ, ਡੀ.ਐਲ.ਐੱਸ.ਏ. ਫ਼ਾਜ਼ਿਲਕਾ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨਾ ਸਾਡਾ ਫ਼ਰਜ਼ ਹੈ ਅਤੇ ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਹੈਲਪ ਡੈਸਕ ਵੀ ਲਗਾਏ ਜਾ ਰਹੇ ਹਨ ਤਾਂ ਜੋ ਕਿਸੇ ਵੀ ਪ੍ਰਭਾਵਿਤ ਵਿਅਕਤੀ ਨੂੰ ਨਿਆਂ ਜਾਂ ਰਾਹਤ ਤੋਂ ਵੰਚਿਤ ਨਾ ਰਹਿਣਾ ਪਵੇ | ਜਨਤਾ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਕਿਸਮ ਦੀ ਮੁਫ਼ਤ ਕਾਨੂੰਨੀ ਸਲਾਹ ਜਾਂ ਸਹਾਇਤਾ ਲਈ ਟੋਲ-ਫਰੀ ਨੰਬਰ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਦਫ਼ਤਰ ਦੇ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਵਿਧਾਇਕ ਸਵਨਾ ਫਿਰ ਪਿੰਡਾਂ ਵਿਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਗਲੀ ਖ਼ਬਰ ਲਗਾਤਾਰ ਪੈ ਰਹੀ ਬਰਸਾਤ ਨੇ ਜੀਵਨ ਕੀਤਾ ਅਸਤ-ਵਿਅਸਤ, ਦਿਹਾੜੀਦਾਰ ਕਾਮੇ ਦਿਹਾੜੀ ਨਾ ਲੱਗਣ ਕਰਕੇ ਹੋਏ ਔਖੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।