15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਦਾ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਹੜ੍ਹ ਪੀੜਤ ਬੱਚਿਆਂ ਨੂੰ ਵੱਖ -ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ

ਅਜੀਤ ਡੈਸਕ 31-08-2025
ਫ਼ਾਜ਼ਿਲਕਾ, 30 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋ ਹੜ੍ਹ ਪੀੜਤ ਬੱਚਿਆਂ ਨੂੰ ਵੱਖ -ਵੱਖ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਪ੍ਰਾਪਤ ਪੱਤਰ ਅਨੁਸਾਰ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਿਤੂ ਬਾਲਾ ਵੱਲੋਂ ਅਪੀਲ ਕੀਤੀ ਜਾਂਦੀ ਹੈ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਫਸੇ ਬੱਚਿਆਂ ਨੂੰ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਇਆ ਜਾਣਗੀਆਂ | ਹੜ੍ਹ ਵਿਚ ਫਸੇ ਲੋੜਵੰਦ ਬੱਚਿਆਂ ਨੂੰ ਨਜ਼ਦੀਕ ਦੇ ਚਾਈਲਡ ਕੇਅਰ ਇੰਸਟੀਚਿਊਸ਼ਨ ਵਿਚ ਦਾਖਲ ਕਰਵਾਇਆ ਜਾ ਸਕਦਾ ਹੈ | ਬੱਚਿਆਂ ਦੀ ਮਨੋਵਿਗਿਆਨਿਕ, ਅਤੇ ਸਮਾਜਿਕ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਨ੍ਹਾਂ ਬੱਚਿਆਂ ਨੂੰ ਹੋਮ ਵਿਚ ਹਰ ਤਰ੍ਹਾਂ ਦੀ ਰਿਹਾਇਸ਼, ਖਾਣਾ, ਸਿੱਖਿਆ, ਮੈਡੀਕਲ ਦੀ ਸੁਵਿਧਾ ਆਦਿ ਮੁਹੱਈਆ ਕਰਵਾਈਆਂ ਜਾਣਗੀਆਂ | ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਨੂੰ ਵੀ ਇਸ ਤਰਾਂ ਦਾ ਕੋਈ ਬੱਚਾ ਮਿਲਦਾ ਹੈ ਤਾਂ ਹੈਲਪ ਲਾਈਨ ਨੰਬਰ 'ਤੇ ਸੰਪਰਕ ਕੀਤਾ ਜਾਵੇ ਜਾ ਅਫ਼ਸਰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਏ-ਬਲਾਕ ਤੀਜੀ ਮੰਜ਼ਿਲ ਕਮਰਾ ਨੰ 405 ਨਾਲ ਤਾਲਮੇਲ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਭਾਰੀ ਮੀਂਹ ਦੇ ਮੱਦੇਨਜ਼ਰ ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਦਾ ਮੁਜ਼ਾਹਰਾ ਮੁਲਤਵੀ ਅਗਲੀ ਖ਼ਬਰ ਪਿੰਡ ਖੁੱਬਣ ਤੋਂ ਲੰਬੀ ਅਤੇ ਮਲੋਟ ਜਾਣ ਵਾਲੀ ਸੜਕ ਦੀ ਹਾਲਤ ਤਰਸਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।