ਜਲਾਲਾਬਾਦ, 30 ਅਗਸਤ (ਕਰਨ ਚੁਚਰਾ)-ਭਾਰੀ ਮੀਂਹ ਦੇ ਮੱਦੇਨਜ਼ਰ ਅਤੇ ਮੌਸਮ ਵਿਭਾਗ ਦੀ ਅਗਾਉਂ ਐਡਵਾਈਜ਼ਰੀ ਨੂੰ ਧਿਆਨ 'ਚ ਰੱਖਦਿਆਂ ਕਿਰਤੀ ਕਿਸਾਨ ਯੂਨੀਅਨ ਵਲੋਂ ਚੱਕ ਜਾਨੀਸਰ ਵਿਖੇ 31 ਅਗਸਤ ਨੂੰ ਭੂ-ਮਾਫੀਏ ਖ਼ਿਲਾਫ਼ ਰੱਖੇ ਮੁਜ਼ਾਹਰੇ ਨੂੰ ਮੁਲਤਵੀ ਕੀਤਾ ਜਾਂਦਾ ਹੈ | ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਜ਼ਿਲ੍ਹਾ ਸਕੱਤਰ ਮਨਦੀਪ ਸਿੰਘ, ਅÏਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਰਾਜ ਕੌਰ, ਬਲਾਕ ਪ੍ਰਧਾਨ ਹਰਮੀਤ ਸਿੰਘ ਨੇ ਕਿਹਾ ਕਿ ਮੌਸਮ ਵਿਭਾਗ ਦੀ ਭਵਿੱਖ ਬਾਣੀ ਇਹ ਦੱਸਦੀ ਹੈ ਕਿ ਆਉਣ ਵਾਲੇ ਦਿਨਾਂ ਤੱਕ ਵੀ ਮੌਸਮ ਇਸੇ ਤਰ੍ਹਾਂ ਰਹਿਣ ਦੀ ਹੀ ਸੰਭਾਵਨਾ ਹੈ | ਇਸ ਕਰਕੇ ਮੁਜ਼ਾਹਰਾਕਾਰੀਆਂ ਨੂੰ ਆਉਣ-ਜਾਣ ਦੇ ਵਿਚ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ, ਜਥੇਬੰਦੀ ਨੇ ਮੀਟਿੰਗ ਕਰਕੇ ਇਹ ਫ਼ੈਸਲਾ ਲਿਆ ਹੈ ਅਤੇ ਮੌਸਮ ਸਾਫ਼ ਹੋਣ 'ਤੇ ਜਲਦ ਹੀ ਤਿੱਖੇ ਐਕਸ਼ਨ ਨੂੰ ਬਰਕਰਾਰ ਰੱਖਦਿਆਂ ਅਗਲੀ ਤਰੀਕ ਦਾ ਐਲਾਨ ਕੀਤਾ ਜਾਵੇਗਾ |